DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗਿਆਸਪੁਰਾ ਨੇ 28 ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਦੇ ਚੈੱਕ ਵੰਡੇ

ਲੁਧਿਆਣਾ ਜ਼ਿਲ੍ਹੇ ’ਚ 260 ਕੇਸਾਂ ਵਿੱਚ 5.34 ਕਰੋੜ ਦੇ ਕਰਜ਼ੇ ਮੁਆਫ਼ ਹੋਏ: ਵਿਧਾਇਕ
  • fb
  • twitter
  • whatsapp
  • whatsapp
Advertisement

ਦੇਵਿੰਦਰ ਸਿੰਘ ਜੱਗੀ

ਪਾਇਲ, 12 ਜੁਲਾਈ

Advertisement

ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਅੱਜ ਦਾਣਾ ਮੰਡੀ ਪਾਇਲ ਵਿੱਚ ਹਲਕੇ ਦੇ ਐੱਸਸੀ ਭਾਈਚਾਰੇ ਦੇ 28 ਲਾਭਪਾਤਰੀਆਂ ਨੂੰ 40.45 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਪ੍ਰਦਾਨ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਕਰਜ਼ੇ ਮੁਆਫ਼ ਕਰਕੇ ਗਰੀਬ ਪਰਿਵਾਰਾਂ ਦੀ ਬਾਂਹ ਫੜਨ ਦਾ ਵੱਡਾ ਉਪਰਾਲਾ ਕੀਤਾ ਹੈ, ਜਿਸ ਨਾਲ ਇਹ ਲਾਭਪਾਤਰੀ ਪਰਿਵਾਰ ਹੁਣ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਣਗੇ ਅਤੇ ਆਰਥਿਕ ਤੌਰ ‘ਤੇ ਖੁਦਮੁਖਤਿਆਰ ਬਣ ਸਕਣਗੇ।

ਗਿਆਸਪੁਰਾ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਅੰਦਰ 260 ਲਾਭਪਾਤਰੀਆਂ ਨੂੰ 5 ਕਰੋੜ 34 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ‌ਮਿਲਿਆ ਹੈ ਅਤੇ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਧਾਈ ਦੀ ਪਾਤਰ ਹੈ, ਜਿਸ ਨੇ ਇਸ ਭਾਈਚਾਰੇ ਦੇ ਲੋਕਾਂ ਨਾਲ ਕੀਤਾ ਵਾਅਦਾ ਪੁਗਾਇਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਐੱਸਸੀ ਭਾਈਚਾਰੇ ਨਾਲ ਸੰਬੰਧਿਤ ਪਰਿਵਾਰਾਂ ਵੱਲੋ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਤੋਂ ਲਏ ਗਏ ਕਰਜ਼ਿਆਂ ਨੂੰ ਮਾਫ ਕਰਕੇ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡਦਿਆਂ ਕਿਹਾ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਲੋੜਵੰਦ ਲੋਕਾਂ ਦੀ ਮਦਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਐੱਸਸੀ ਭਾਈਚਾਰੇ ਵੱਲੋਂ ਲੰਬੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਦੇ ਕਰਜ਼ੇ ਮਾਫ ਕੀਤੇ ਜਾਣ, ਕਿਉਂਕਿ ਹੜਾਂ, ਬਿਮਾਰੀਆਂ ਅਤੇ ਆਰਥਿਕ ਕਮਜ਼ੋਰੀ ਕਾਰਨ ਬਹੁਤ ਸਾਰੇ ਪਰਿਵਾਰ ਉਕਤ ਕਰਜ਼ੇ ਅਦਾ ਕਰਨ ਵਿੱਚ ਅਸਮਰੱਥ ਸਨ।

ਉਨ੍ਹਾਂ ਅੱਗੇ ਕਿਹਾ ਪੰਜਾਬ ਸਰਕਾਰ ਦੇ ਇਸ ਕਦਮ ਨਾਲ ਜਿੱਥੇ ਗਰੀਬ ਪਰਿਵਾਰਾਂ ਦੇ ਮਾਨਸਿਕ ਤਣਾਅ ਨੂੰ ਖ਼ਤਮ ਕੀਤਾ ਗਿਆ ਹੈ, ਉੱਥੇ ਹੀ ਉਨ੍ਹਾਂ ਨੂੰ ਆਰਥਿਕ ਪੱਖੋਂ ਖੜੇ ਹੋਣ ਦਾ ਮੌਕਾ ਵੀ ਮਿਲਿਆ ਹੈ।

ਉਨ੍ਹਾਂ ਕਿਹਾ ਕਿ ਕਾਰਪੋਰੇਸ਼ਨ ਵੱਲੋਂ ਵੱਖ-ਵੱਖ ਸਕੀਮਾਂ ਹੇਠ ਇਹ ਕਰਜ਼ੇ ਘੱਟ ਵਿਆਜ ਦਰਾਂ ’ਤੇ ਦਿੱਤੇ ਜਾਂਦੇ ਹਨ, ਜਿਸ ਨਾਲ ਗਰੀਬ ਪਰਿਵਾਰਾਂ ਨੂੰ ਵਪਾਰ, ਰੋਜ਼ਗਾਰ ਅਤੇ ਸਵੈਰੋਜ਼ਗਾਰ ਸਥਾਪਿਤ ਕਰਨ ਵਿੱਚ ਮਦਦ ਮਿਲਦੀ ਹੈ।

ਇਸ ਮੌਕੇ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਲੁਧਿਆਣਾ ਵੱਲੋਂ ਜ਼ਿਲ੍ਹਾ ਮੈਨੇਜ਼ਰ ਸੰਦੀਪ ਕੁਮਾਰ, ਕਲਰਕ ਮਨਜੀਤ ਸਿੰਘ ਅਤੇ ਜਸਪਾਲ ਸਿੰਘ ਵੀ ਹਾਜ਼ਰ ਸਨ। ਜ਼ਿਲ੍ਹਾ ਮੈਨੇਜਰ ਸੰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 31 ਮਾਰਚ 2020 ਤੱਕ ਦੇ ਸਾਰੇ ਕਰਜਾਂ ਕੇਸਾਂ ਵਿੱਚ ਕਰਜ਼ਾ ਮੁਆਫੀ ਕਰ ਦਿੱਤੀ ਗਈ ਹੈ।

ਇਸ ਮੌਕੇ ਲਾਭਪਾਤਰੀ ਪਰਿਵਾਰਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਕਰਜ਼ਾ ਮਾਫ ਕਰਕੇ ਉਨ੍ਹਾਂ ਨੂੰ ਵਿੱਤੀ ਬੋਝ ਤੋਂ ਮੁਕਤ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਦੋਰਾਹਾ ਦੇ ਚੇਅਰਮੈਨ ਬੂਟਾ ਸਿੰਘ ਗਿੱਲ, ਪੀ.ਏ ਮਨਜੀਤ ਸਿੰਘ, ਸੀਨੀਅਰ ਆਗੂ ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ ਅਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

Advertisement
×