DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Giaspura Distributes Appointment Letters to Anganwadi Workers: ਗਿਆਸਪੁਰਾ ਨੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਦਿੱਤੇ

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਬਲਾਕ ਮਲੌਦ ’ਚ 32 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਨਵ-ਨਿਯੁਕਤ ਆਂਗਣਵਾੜੀ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਂਗਣਵਾੜੀ ਕੇਂਦਰ ਸੂਬੇ ਵਿੱਚ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਭਲਾਈ...

  • fb
  • twitter
  • whatsapp
  • whatsapp
featured-img featured-img
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ।
Advertisement

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਬਲਾਕ ਮਲੌਦ ’ਚ 32 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਨਵ-ਨਿਯੁਕਤ ਆਂਗਣਵਾੜੀ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਂਗਣਵਾੜੀ ਕੇਂਦਰ ਸੂਬੇ ਵਿੱਚ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਭਲਾਈ ਲਈ ਅਹਿਮ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਸਿਰਫ਼ ਰੁਜ਼ਗਾਰ ਦਾ ਮੌਕਾ ਹੀ ਨਹੀਂ ਸਗੋਂ ਸਮਾਜ ਦੀ ਨਵੀਂ ਪੀੜ੍ਹੀ ਦੀ ਸਿਹਤ, ਪੋਸ਼ਣ ਅਤੇ ਮੁੱਢਲੇ ਵਿਕਾਸ ਵਿੱਚ ਯੋਗਦਾਨ ਪਾਉਣ ਦੀ ਮਹੱਤਵਪੂਰਨ ਜ਼ਿੰਮੇਵਾਰੀ ਵੀ ਹੈ।

ਵਿਧਾਇਕ ਸ੍ਰੀ ਗਿਆਸਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਮੈਰਿਟ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਵਿੱਚ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਨਾਲ ਯੋਗ ਉਮੀਦਵਾਰਾਂ ਨੂੰ ਆਪਣੀ ਕਾਬਲੀਅਤ ਦੇ ਆਧਾਰ ’ਤੇ ਅੱਗੇ ਵਧਣ ਦੇ ਮੌਕੇ ਮਿਲ ਰਹੇ ਹਨ। ਇਸ ਮੌਕੇ ਨਿਯੁਕਤੀ ਪੱਤਰ ਲੈਣ ਵਾਲੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਪੰਜਾਬ ਸਰਕਾਰ ਅਤੇ ਗਿਆਸਪੁਰਾ ਦਾ ਧੰਨਵਾਦ ਕੀਤਾ। ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਕੋ-ਆਰਡੀਨੇਟਰ ਰਾਣਾ ਕੂੰਨਰ, ਐਡਵੋਕੇਟ ਅਭੈ ਸਿੰਘ ਬੈਂਸ, ਮੀਤ ਪ੍ਰਧਾਨ ਬੂਟਾ ਸਿੰਘ ਤੇ ਚੇਅਰਮੈਨ ਜਰਨੈਲ ਸਿੰਘ ਮਕਸੂਦੜਾ ਵੀ ਹਾਜ਼ਰ ਸਨ।

Advertisement

Advertisement
Advertisement
×