DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗਿਆਸਪੁਰਾ ਵੱਲੋਂ ਦੋਰਾਹਾ ’ਚ ਵਿਕਾਸ ਕਾਰਜਾਂ ਦਾ ਉਦਘਾਟਨ

ਗਲੀਆਂ ਵਿੱਚ 36 ਲੱਖ ਰੁਪਏ ਨਾਲ ਲੱਗਣਗੀਆਂ ਇੰਟਰਲਾਕ ਟਾਈਲਾਂ; ਨਿਰਧਾਰਤ ਸਮੇਂ ’ਚ ਕੰਮ ਮੁਕੰਮਲ ਕਰਨ ਦੇ ਨਿਰਦੇਸ਼

  • fb
  • twitter
  • whatsapp
  • whatsapp
featured-img featured-img
ਟਾਈਲਾਂ ਲਾਉਣ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ।
Advertisement

ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਅੱਜ ਦੋਰਾਹਾ ਦੇ ਵਾਰਡ ਨੰਬਰ 4 ਅਤੇ 5 ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਇਨ੍ਹਾਂ ਵਾਰਡਾਂ ਦੀਆਂ ਗਲੀਆਂ ਨੂੰ ਪੱਕਾ ਕਰਨ ਲਈ ਕਰੀਬ 36.21 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਲਾਉਣ ਦੇ ਕੰਮ ਦਾ ਉਦਘਾਟਨ ਕੀਤਾ।

ਵਿਧਾਇਕ ਗਿਆਸਪੁਰਾ ਨੇ ਦੱਸਿਆ ਕਿ ਵਾਰਡ ਨੰਬਰ 4 ਵਿੱਚ ਦੋ ਵੱਖ-ਵੱਖ ਥਾਵਾਂ ’ਤੇ ਕਰੀਬ 16.39 ਲੱਖ ਰੁਪਏ ਅਤੇ ਵਾਰਡ ਨੰਬਰ 5 ਵਿੱਚ ਵੱਖ-ਵੱਖ ਗਲੀਆਂ ’ਤੇ ਕਰੀਬ 19.82 ਲੱਖ ਰੁਪਏ ਖ਼ਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਗਲੀ ਅਤੇ ਸੜਕ ਨੂੰ ਪੱਕਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਦੌਰਾਨ ਗੁਣਵੱਤਾ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ।

Advertisement

ਇਸ ਮੌਕੇ ਨਗਰ ਕੌਂਸਲ ਪ੍ਰਧਾਨ ਗੁਰਦਰਸ਼ਨ ਕੁਮਾਰ ਸ਼ਰਮਾ ਨੇ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਸ਼ਹਿਰਾਂ ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਹਲਕਾ ਪਾਇਲ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

Advertisement

‘ਵਿਕਾਸ ਲਈ ਫੰਡਾਂ ਦੀ ਕਮੀ ਨਹੀਂ ਆਵੇਗੀ’

ਪਾਇਲ (ਦੇਵਿੰਦਰ ਸਿੰਘ ਜੱਗੀ): ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਅੱਜ ਪਿੰਡ ਅਲੂਣਾ ਤੋਲਾ, ਜੈਪੁਰਾ, ਗੁਰਥਲੀ ਅਤੇ ਕਟਾਹਰੀ ਦੀਆਂ ਪੰਚਾਇਤਾਂ ਨੂੰ ਅੱਗ ਬੁਝਾਊ ਪ੍ਰਣਾਲੀ ਨਾਲ ਲੈਸ ਪਾਣੀ ਵਾਲੇ ਟੈਂਕਰ ਸੌਂਪੇ। ਇਸ ਮੌਕੇ ਵਿਧਾਇਕ ਗਿਆਸਪੁਰਾ ਨੇ ਦੱਸਿਆ ਕਿ ਇਹ ਫਾਇਰ ਟੈਂਕਰ ਪੇਂਡੂ ਖੇਤਰਾਂ ਵਿੱਚ ਲਾਹੇਵੰਦ ਸਾਬਤ ਹੋਣਗੇ। ਜਿੱਥੇ ਇਹ ਟੈਂਕਰ ਦਰੱਖਤਾਂ, ਬੂਟਿਆਂ ਅਤੇ ਖੇਡ ਮੈਦਾਨਾਂ ਨੂੰ ਪਾਣੀ ਦੇਣ ਦਾ ਕੰਮ ਕਰਨਗੇ, ਉੱਥੇ ਹੀ ਅਚਾਨਕ ਅੱਗ ਲੱਗਣ ਦੀ ਸੂਰਤ ਵਿੱਚ ਬਚਾਅ ਕਾਰਜਾਂ ਲਈ ਵੱਡੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਨੂੰ ਨਵੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ। ਪਾਇਲ ਹਲਕੇ ਦੇ ਪਿੰਡਾਂ ਦਾ ਕਾਇਆ-ਕਲਪ ਕਰਨ ਲਈ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਤੋਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਰਪੰਚ ਰਮਨਦੀਪ ਕੌਰ ਚੀਮਾ, ਚਰਨਜੋਤ ਸਿੰਘ ਚੀਮਾ, ਸਰਪੰਚ ਮਨਦੀਪ ਸਿੰਘ ਕਟਾਹਰੀ, ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ ਅਤੇ ਕੋਆਰਡੀਨੇਟਰ ਰਾਣਾ ਕੂੰਨਰ ਸਣੇ ਹੋਰ ਸਖ਼ਸ਼ੀਅਤਾਂ ਮੌਜੂਦ ਸਨ।

Advertisement
×