ਗਿਆਸਪੁਰਾ ਨੇ ਸੰਪਰਕ ਸੜਕਾਂ ਦੇ ਰੱਖੇ ਨੀਂਹ ਪੱਥਰ ਰੱਖੇ
ਕੰਮ ਵਿੱਚ ਅਣਗਹਿਲੀ ਤੇ ਗੁਣਵੱਤਾ ਵਿੱਚ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ
ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਅੱਜ ਇਥੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਤੇ ਮੋਹਤਬਰਾਂ ਦੀ ਹਾਜ਼ਰੀ ਵਿੱਚ ਪੰਜਾਬ ਸਰਕਾਰ ਦੁਆਰਾ ਵਿਕਾਸ-ਕਾਰਜਾਂ ਦੀ ਲੜੀ ਤਹਿਤ ਵਿਧਾਨ ਸਭਾ ਹਲਕਾ ਪਾਇਲ ਦੀਆਂ 11 ਕਿਲੋਮੀਟਰ ਲੰਬੀਆਂ ਸੜਕਾਂ ਦੇ ਨੀਂਹ ਪੱਥਰ ਰੱਖੇ। ਮਲੌਦ ਤੋਂ ਸੇਖਾ ਸੜਕ, ਮਲੌਦ ਤੋਂ ਬੁਰਕੜਾ, ਬੇਰ ਕਲਾਂ ਤੋਂ ਵਾਇਆ ਚੋਮੋਂ ਹੋ ਕੇ ਦੌਲਤਪੁਰ ਸੜਕਾਂ ਦੇ ਨੀਹ ਪੱਥਰ ਰੱਖਣ ਮੌਕੇ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਮਟੀਰੀਅਲ ਦੀ ਗੁਣਵੱਤਾ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪੈਸਾ ਲੋਕਾਂ ਦੀ ਸੁਖ ਸਹੂਲਤ ਲਈ ਸਹੀ ਢੰਗ ਨਾਲ ਲੱਗਣਾ ਚਾਹੀਦਾ ਹੈ। ਇਸ ਮੌਕੇ ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਸੋਨੀਆ ਗੋਇਲ, ਲੈਂਡ ਮਾਰਟਗੇਜ ਬੈਂਕ ਦੇ ਚੇਅਰਮੈਨ ਮੁਕੰਦ ਸਿੰਘ ਕਿਸ਼ਨਪੁਰਾ, ਚੇਅਰਮੈਨ ਮਾਰਕੀਟ ਕਮੇਟੀ ਮਲੌਦ ਕਰਨ ਸਿਹੌੜਾ, ਸਰਪੰਚ ਪ੍ਰਗਟ ਸਿੰਘ ਸਿਆੜ, ਬਾਬਾ ਸੁਖਦੇਵ ਸਿੰਘ ਰੋੜੀਆਂ, ਕੌਂਸਲਰ ਰਛਪਾਲ ਸਿੰਘ ਪਾਲਾ ਸੋਮਲ ਖੇੜੀ, ਬਲਪ੍ਰੀਤ ਕੌਰ ਸੋਮਲ ਖੇੜੀ, ਬਲਾਕ ਪ੍ਰਧਾਨ ਬਹਾਦਰ ਸਿੰਘ ਸੋਮਲ ਖੇੜੀ, ਜੇ.ਈ ਹਰਵਿੰਦਰ ਸਿੰਘ, ਰੋਡ ਇੰਸਪੈਕਟਰ ਜਗਦੀਪ ਸਿੰਘ, ਬਲਾਕ ਪ੍ਰਧਾਨ ਸਤਨਾਮ ਸਿੰਘ ਬੇਰਕਲਾਂ ਸਰਪੰਚ ਗੁਰਬਿੰਦਰ ਸਿੰਘ ਬਿੰਦਾ ਬੇਰਕਲਾਂ, ਸਰਪੰਚ ਸਿੰਦਰਪਾਲ ਸਿੰਘ ਚੋਮੋਂ, ਕੌਂਸਲਰ ਜਸਵਿੰਦਰ ਸਿੰਘ, ਕੌਂਸਲਰ ਜਗਦੀਪ ਸਿੰਘ, ਸਤਨਾਮ ਸਿੰਘ ਸੱਤਾ ਰੋੜੀਆਂ, ਪਿਯੂਸ ਸਿੰਗਲਾ, ਸੰਤੋਸ਼ ਕਾਲਾ, ਰਾਮ ਆਸਰਾ ਸਿੰਘ, ਪੰਚ ਅੰਮ੍ਰਿਤਪਾਲ ਸਿੰਘ ਚੋਮੋਂ ਹਾਜ਼ਰ ਸਨ।