ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗਿਆਸਪੁਰਾ ਵੱਲੋਂ ਪਾਇਲ ਵਿੱਚ ਪਾਣੀ ਸਪਲਾਈ ਪ੍ਰਾਜੈਕਟ ਸ਼ੁਰੂ

ਹਰ ਘਰ ਤੱਕ ਪਹੁੰਚੇਗਾ ਸਾਫ਼ ਪਾਣੀ: ਵਿਧਾਇਕ
ਪ੍ਰਾਜੈਕਟ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ। -ਫੋਟੋ: ਜੱਗੀ
Advertisement

ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਅੱਜ ਇਥੇ ਸ਼ਹਿਰ ਵਾਸੀਆਂ ਨੂੰ ਪੀਣ ਲਈ ਸਾਫ਼ ਪਾਣੀ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਵੱਲੋਂ 1.5 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਪਾਣੀ ਸਪਲਾਈ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸ ਪ੍ਰਾਜੈਕਟ ਤਹਿਤ ਕਰੀਬ ਤਿੰਨ ਕਿਲੋਮੀਟਰ ਲੰਬੀ ਨਵੀਂ ਪਾਈਪ ਲਾਈਨ ਵਿਛਾਈ ਜਾਵੇਗੀ, ਜਿਸ ਰਾਹੀਂ ਹਰ ਘਰ ਤੱਕ ਸਾਫ਼ ਪਾਣੀ ਪਹੁੰਚੇਗਾ। ਵਿਆਸਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਸ਼ਹਿਰਾਂ ਤੇ ਪਿੰਡਾਂ ਵਿੱਚ ਪਾਣੀ ਸਪਲਾਈ ਦੀਆਂ ਸੁਵਿਧਾਵਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਗਿਆਸਪੁਰਾ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਘਰ ਤੱਕ ਸਾਫ਼ ਪਾਣੀ ਪਹੁੰਚਾਉਣਾ ਹੈ ਤਾਂ ਜੋ ਲੋਕਾਂ ਨੂੰ ਗੰਦੇ ਪਾਣੀ ਨਾਲ ਜੁੜੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹਲਕਾ ਪਾਇਲ ਅੰਦਰ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟ ਚੱਲ ਰਹੇ ਹਨ ਅਤੇ ਮਿਆਰੀ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ, ਮਨਜੀਤ ਸਿੰਘ, ਸੁਖਦੀਪ ਸਿੰਘ ਸੋਹੀ, ਰਜਿੰਦਰ ਕੁਮਾਰ ਰਾਜੂ, ਸੁਰਿੰਦਰਪਾਲ ਸਿੰਘ ਮੰਗਾ, ਸਰਪੰਚ ਦਲਵਿੰਦਰ ਸਿੰਘ ਝਾਬੇਵਾਲ ਸਮੇਤ ਕਈ ਸਥਾਨਕ ਆਗੂ ਤੇ ਇਲਾਕਾ ਨਿਵਾਸੀ ਮੌਜੂਦ ਸਨ।ਸ਼ਹਿਰ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰਾਜੈਕਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਪਾਇਲ ਸ਼ਹਿਰ ਵਾਸੀਆਂ ਨੂੰ ਸਾਫ਼ ਸੁਥਰੇ ਪਾਣੀ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਤੋਂ ਰਾਹਤ ਮਿਲੇਗੀ।

Advertisement

Advertisement
Show comments