ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦਾ ਖਾਤਮਾ ਕਰਨ ਲਈ ਪਿੰਡ ਜਰਗੜੀ ਵਿਖੇ ਲੋਕਾਂ ਨੂੰ ਇਕਜੁੱਟ ਹੋਣ ਦੀ ਸਹੁੰ ਚੁਕਾਈ।
ਵਿਧਾਇਕ ਗਿਆਸਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਵਿੱਚ ਹਰ ਵਰਗ ਦੇ ਲੋਕ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਹਿਯੋਗ ਦੇਣ। ਉਨ੍ਹਾਂ ਜਰਗੜੀ ਨਿਵਾਸੀਆਂ ਨੂੰ ਪੂਰੇ ਜ਼ੋਰ ਦੇ ਕੇ ਕਿਹਾ ਕਿ ਉਹ ਆਪੋ-ਆਪਣੇ ਪਿੰਡਾਂ ਵਿੱਚ ਨਸ਼ਾ ਵੇਚਣ ਵਾਲਿਆਂ ਦੇ ਦਾਖਲ ਹੋਣ 'ਤੇ ਪੂਰਨ ਪਾਬੰਦੀ ਲਾਉਣ ਅਤੇ ਕਿਸੇ ਵੀ ਨਸ਼ਾ ਤਸਕਰ ਦੀ ਜ਼ਮਾਨਤ ਨਾ ਦੇਣ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਨਸ਼ੇ ਦੇ ਸੌਦਾਗਰਾਂ ਦੀ ਪੁਸ਼ਤ ਪਨਾਹੀ ਕੀਤੀ ਜਾਂਦੀ ਸੀ, ਪੰਜਾਬ ਪੁਲੀਸ ਵੱਲੋਂ ਜੇਕਰ ਕਿਸੇ ਨਸ਼ਾ ਤਸਕਰ 'ਤੇ ਕਾਰਵਾਈ ਕੀਤੀ ਜਾਂਦੀ ਤਾਂ ਉਨ੍ਹਾਂ 'ਤੇ ਦਬਾਅ ਪਾ ਕੇ ਨਸ਼ਾ ਤਸਕਰ ਨੂੰ ਛੁਡਾਇਆ ਜਾਂਦਾ ਸੀ। ਹੁਣ ਪੰਜਾਬ ਪੁਲੀਸ ਵੱਲੋਂ ਨਸ਼ਾ ਵੇਚਣ ਵਾਲੇ ਸਮੱਗਲਰਾਂ ਅਤੇ ਸਮਾਜ ਵਿਰੋਧੀ ਅਨਸਰਾਂ 'ਤੇ ਨਕੇਲ ਕੱਸਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲ ਕਦਮੀ ਕਰਦਿਆਂ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਏ ਜਾ ਰਹੇ ਹਨ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਪੂਰੀ ਖੁੱਲ ਦਿੱਤੀ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹਜ਼ਾਰਾਂ ਨੌਜਵਾਨਾਂ ਨੂੰ ਓਟ ਕਲੀਨਿਕਾਂ, ਨਸ਼ਾ ਛੁਡਾਉ ਕੇਂਦਰਾਂ ਰਾਹੀਂ ਇਲਾਜ ਕਰਵਾ ਕੇ ਇਸ ਦਲਦਲ ਵਿੱਚੋਂ ਬਾਹਰ ਕੱਢਣ ਦੇ ਠੋਸ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਸੌਦਾਗਰਾਂ ਦੀਆਂ ਜਾਇਦਾਦਾਂ ਨੂੰ ਢਹਿ-ਢੇਰੀ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਲਈ ਮਿਸਾਲੀ ਸਜ਼ਾਵਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ’ਤੇ ਵਿਧਾਇਕ ਗਿਆਸਪੁਰਾ ਨੇ ਕਬੱਡੀ ਖਿਡਾਰੀ ਮੰਗਾ ਜਰਗੜੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਗੁਰਵਿੰਦਰ ਸਿੰਘ ਰਾਣਾ ਕੂਨਰ, ਚੇਅਰਮੈਨ ਕਰਨ ਸਿਹੌੜਾ, ਹਲਕਾ ਕੋਆਰਡੀਨੇਟਰ ਗੁਰਪ੍ਰੀਤ ਸਿੰਘ, ਬਲਾਕ ਪ੍ਰਧਾਨ ਦਵਿੰਦਰ ਜਰਗੜੀ, ਸਰਪੰਚ ਪਵਿੱਤਰ ਸਿੰਘ, ਸੈਕਟਰੀ ਜਗਤਾਰ ਸਿੰਘ ਤਾਰੀ ਬਾਬਾ, ਬਲਦੇਵ ਸਿੰਘ ਸਾਬਕਾ ਸਰਪੰਚ, ਪੰਚ ਨਵਦੀਪ ਕੁਮਾਰ ਬੰਟੀ, ਪੰਚ ਜਸਵੰਤ ਸਿੰਘ , ਗੁਰਵਿੰਦਰ ਸਿੰਘ ਗਿੱਲ, ਬੰਤ ਸਿੰਘ ਖਾਲਸਾ , ਧਰਮਿੰਦਰ ਸਿੰਘ ਭਿੰਦਾ, ਸੁਖਵੀਰ ਸਿੰਘ, ਗੁਰਦੀਪ ਸਿੰਘ ਜਰਗੜੀ, ਕੇਵਲ ਸਿੰਘ, ਡਾਕਟਰ ਤਰਸੇਮ ਸਿੰਘ, ਜੀਤ ਸਿੰਘ , ਮਲਕੀਤ ਸਿੰਘ ,ਹਰਦੀਪ ਸਿੰਘ ਦੀਪਾ, ਹਰਦਮ ਸਿੰਘ ਚੌਕੀ ਇੰਚਾਰਜ ਰੌਣੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।