DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗਿਆਸਪੁਰਾ ਵੱਲੋਂ ਸੰਗਤ ਨਾਲ ਗਵਾਲੀਅਰ ਦੇ ਇਤਿਹਾਸਕ ਗੁਰਦੁਆਰੇ ਦੀ ਯਾਤਰਾ

ਗੁਰੂ ਹਰਗੋਬਿੰਦ ਸਾਹਿਬ ਨੇ ਮਨੁੱਖਤਾ ਨੂੰ ਅਸਲ ਆਜ਼ਾਦੀ ਦਾ ਸੰਦੇਸ਼ ਦਿੱਤਾ: ਵਿਧਾਇਕ

  • fb
  • twitter
  • whatsapp
  • whatsapp
featured-img featured-img
ਗੁਰਦੁਆਰੇ ਵਿੱਚ ਮੱਥਾ ਟੇਕਣ ਮਗਰੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤੇ ਹੋਰ। -ਫੋਟੋ: ਜੱਗੀ
Advertisement

ਹਲਕੇ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਗੁਰੂ ਹਰਗੋਬਿੰਦ ਸਾਹਿਬ ਦੇ ਜੀਵਨ ਨਾਲ ਜੁੜੇ ਇਤਿਹਾਸਕ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਗਵਾਲੀਅਰ ਵਿਖੇ ਨਤਮਸਤਕ ਹੁੰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਨਾਲ ਪਾਇਲ ਹਲਕੇ ਦੀਆਂ ਵੱਖ-ਵੱਖ ਪਿੰਡਾਂ ਤੋਂ ਆਈ ਸੰਗਤ ਵੀ ਹਾਜ਼ਰ ਸੀ। ਉਨ੍ਹਾਂ ਨੇ ਕਿਹਾ ਕਿ ਬੰਦੀ ਛੋੜ ਦਿਵਸ ਸਿੱਖ ਇਤਿਹਾਸ ਦਾ ਮਹੱਤਵਪੂਰਨ ਦਿਨ ਹੈ, ਜੋ ਮਨੁੱਖਤਾ ਦੀ ਆਜ਼ਾਦੀ ਅਤੇ ਨਿਆਂ ਦਾ ਪ੍ਰਤੀਕ ਹੈ।

ਗਿਆਸਪੁਰਾ ਨੇ ਅੱਗੇ ਦੱਸਿਆ ਕਿ ਇਹ ਧਾਰਮਿਕ ਯਾਤਰਾ ਖਾਸ ਤੌਰ ’ਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਗਵਾਲੀਅਰ ਕਿਲ੍ਹੇ ਤੋਂ 52 ਰਾਜਿਆਂ ਨੂੰ ਰਿਹਾਅ ਕਰਾ ਕੇ ਮਨੁੱਖਤਾ ਨੂੰ ਅਸਲ ਆਜ਼ਾਦੀ ਦਾ ਸੰਦੇਸ਼ ਦਿੱਤਾ ਸੀ। ਇਸੇ ਇਤਿਹਾਸਕ ਘਟਨਾ ਦੀ ਯਾਦ ਨੂੰ ਜਿਊਂਦਾ ਰੱਖਣ ਲਈ ਸੰਗਤਾਂ ਸਮੇਤ ਗੁਰੂ ਘਰ ਹਾਜ਼ਰੀ ਭਰੀ ਗਈ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਗੁਰੂ ਹਰਗੋਬਿੰਦ ਸਾਹਿਬ ਜੀ ਦਾ 52 ਕਲੀਆਂ ਵਾਲਾ ਚੋਲਾ ਸਾਹਿਬ, ਜਿਸ ਨਾਲ ਉਨ੍ਹਾਂ ਨੇ 52 ਰਾਜਿਆਂ ਨੂੰ ਰਿਹਾਅ ਕਰਾਇਆ ਸੀ, ਅੱਜ ਵੀ ਪਾਇਲ ਹਲਕੇ ਦੇ ਪਿੰਡ ਘੁਡਾਣੀ ਵਿਖੇ ਗੁਰੂ ਘਰ ਅੰਦਰ ਸ਼ੁਸ਼ੋਭਿਤ ਹੈ। ਇਹ ਸਿੱਖ ਕੌਮ ਲਈ ਵੱਡਾ ਆਤਮਕ ਮਾਣ ਅਤੇ ਇਤਿਹਾਸਕ ਵਿਰਾਸਤ ਦਾ ਪ੍ਰਤੀਕ ਹੈ।

Advertisement

ਗਿਆਸਪੁਰਾ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰਬਾਣੀ ਨਾਲ ਜੁੜ ਕੇ ਗੁਰੂ ਸਾਹਿਬਾਂ ਦੇ ਉਪਦੇਸ਼ਾਂ ਉੱਤੇ ਚੱਲਣ। ਉਨ੍ਹਾਂ ਕਿਹਾ ਕਿ ਸਿੱਖ ਧਰਮ ਸਾਨੂੰ ਮਨੁੱਖਤਾ, ਸਮਾਨਤਾ ਅਤੇ ਸੇਵਾ ਦਾ ਪਾਠ ਪੜ੍ਹਾਉਂਦਾ ਹੈ, ਜਿਸ ਉਪਰ ਅਮਲ ਕਰਨਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਸ ਮੌਕੇ ਸੰਗਤ ਨੇ ਵੀ ਵਿਧਾਇਕ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਸਾਂਝੀ ਧਾਰਮਿਕ ਯਾਤਰਾ ਦਾ ਆਯੋਜਨ ਕਰਕੇ ਸਿੱਖ ਇਤਿਹਾਸ ਨਾਲ ਜੁੜਨ ਦਾ ਮੌਕਾ ਦਿੱਤਾ। ਇਸ ਮੌਕੇ ਬਾਬਾ ਧਰਮਪਾਲ ਸਿੰਘ ਨਿਜ਼ਾਮਪੁਰ, ਸਾਬਕਾ ਚੇਅਰਮੈਨ ਬੂਟਾ ਸਿੰਘ ਰਾਣੋ, ਸਰਪੰਚ ਪ੍ਰਗਟ ਸਿੰਘ ਸਿਆੜ, ਸਰਪੰਚ ਅਮਰਦੀਪ ਸਿੰਘ ਕੂਹਲੀ ਵੀ ਮੌਜੂਦ ਸਨ।

Advertisement

Advertisement
×