ਲੜਕੀ ਦੀ ਲਾਸ਼ ਬਰਾਮਦ
ਇਥੇ ਦੁੱਗਰੀ ਇਲਾਕੇ ਦੇ ਆਲਮਗੀਰ ਬਾਈਪਾਸ ਨੇੜੇ ਬੋਰੀ ਵਿੱਚੋਂ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। ਇਸ ਬਾਰੇ ਰਾਹਗੀਰਾਂ ਨੇ ਪੁਲੀਸ ਨੂੰ ਜਾਣਕਾਰੀ ਦਿੱਤੀ ਤੇ ਪੁਲੀਸ ਥਾਣਾ ਦੁੱਗਰੀ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ...
Advertisement
ਇਥੇ ਦੁੱਗਰੀ ਇਲਾਕੇ ਦੇ ਆਲਮਗੀਰ ਬਾਈਪਾਸ ਨੇੜੇ ਬੋਰੀ ਵਿੱਚੋਂ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। ਇਸ ਬਾਰੇ ਰਾਹਗੀਰਾਂ ਨੇ ਪੁਲੀਸ ਨੂੰ ਜਾਣਕਾਰੀ ਦਿੱਤੀ ਤੇ ਪੁਲੀਸ ਥਾਣਾ ਦੁੱਗਰੀ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਹੈ। ਮ੍ਰਿਤਕਾ ਦੀ ਪਛਾਣ ਨਹੀਂ ਹੋ ਸਕੀ। ਮ੍ਰਿਤਕਾ ਦੇ ਗਰਮ ਕੱਪੜੇ ਪਾਏ ਹੋਏ ਸਨ ਤੇ ਉਸ ਦੀ ਉਮਰ 30 ਤੋਂ 35 ਸਾਲ ਦੇ ਵਿਚਕਾਰ ਲੱਗ ਰਹੀ ਹੈ। ਪੁਲੀਸ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਬੋਰੀ ਵਿੱਚ ਪਾ ਕੇ ਸੁੱਟਿਆ ਗਿਆ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਏ ਸੀ ਪੀ (ਦੱਖਣੀ) ਹਰਜਿੰਦਰ ਸਿੰਘ ਨੇ ਕਿਹਾ ਕਿ ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਔਰਤ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾ ਦੀ ਪਛਾਣ ਹੋਣ ਤੋਂ ਬਾਅਦ ਜਾਂਚ ਅੱਗੇ ਵਧੇਗੀ ਅਤੇ ਕਾਤਲਾਂ ਦੀ ਪਛਾਣ ਹੋ ਸਕੇਗੀ।
Advertisement
Advertisement
