ਗਲਾਡਾ ਨੇ ਗ਼ੈਰ-ਕਾਨੂੰਨੀ ਕਲੋਨੀ ਢਾਹੀ
ਗਲਾਡਾ ਰੈਗੂਲੇਟਰੀ ਵਿੰਗ ਨੇ ਅੱਜ ਪਿੰਡ ਭਾਦਲਾ ਵਿੱਚ ਇੱਕ ਗ਼ੈਰ-ਕਾਨੂੰਨੀ ਕਲੋਨੀ ਢਾਹ ਦਿੱਤੀ, ਜਿਸ ਵਿੱਚ ਸੜਕਾਂ ਢਾਹ ਕੇ ਅਤੇ ਇਨ੍ਹਾਂ ਥਾਵਾਂ ’ਤੇ ਗੈਰ-ਕਾਨੂੰਨੀ ਉਸਾਰੀਆਂ ਦਾ ਨਿਰਮਾਣ ਕੀਤਾ ਗਿਆ ਸੀ। ਗਲਾਡਾ ਦੇ ਮੁੱਖ ਪ੍ਰਸ਼ਾਸਕ ਸੰਦੀਪ ਕੁਮਾਰ ਨੇ ਦੱਸਿਆ ਕਿ ਅਜਿਹੇ ਲੋਕਾਂ ਵਿਰੁੱਧ ਸਜ਼ਾਯੋਗ ਕਾਰਵਾਈ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਜੋ ਇਨ੍ਹਾਂ ਗ਼ੈਰ-ਕਾਨੂੰਨੀ ਕਲੋਨੀਆਂ ਵਿੱਚ ਸਸਤੇ ਪਲਾਟ ਦੇਣ ਦੀ ਆੜ ਵਿੱਚ ਮਾਸੂਮ ਵਸਨੀਕਾਂ ਨੂੰ ਲੁੱਟ ਰਹੇ ਸਨ, ਜਿਨ੍ਹਾਂ ਕੋਲ ਕਾਨੂੰਨੀ ਪ੍ਰਵਾਨਗੀ ਅਤੇ ਸਰਕਾਰੀ ਨਿਯਮਾਂ ਦੀ ਪਾਲਣਾ ਨਹੀਂ ਸੀ। ਮੁੱਖ ਪ੍ਰਸ਼ਾਸਕ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਗ਼ੈਰ-ਕਾਨੂੰਨੀ ਕਲੋਨੀਆਂ ਵਿੱਚ ਜਾਇਦਾਦ, ਪਲਾਟ, ਇਮਾਰਤਾਂ ਨਾ ਖਰੀਦਣ ਕਿਉਂਕਿ ਗਲਾਡਾ ਪਾਣੀ ਸਪਲਾਈ, ਸੀਵਰੇਜ, ਬਿਜਲੀ ਕੁਨੈਕਸ਼ਨ ਜਿਹੀ ਕੋਈ ਸਹੂਲਤ ਪ੍ਰਦਾਨ ਨਹੀਂ ਕਰੇਗਾ। ਮਨਜ਼ੂਰਸ਼ੁਦਾ ਅਤੇ ਨਿਯਮਿਤ ਕਲੋਨੀਆਂ ਦੀ ਸੂਚੀ ਉਨ੍ਹਾਂ ਦੇ ਮਨਜ਼ੂਰਸ਼ੁਦਾ ਨਕਸ਼ਿਆਂ ਦੇ ਨਾਲ ਗਲਾਡਾ ਦੀ ਅਧਿਕਾਰਤ ਵੈੱਬਸਾਈਟ ’ਤੇ ਉਪਲਬਧ ਹੈ, ਜਿਸਦੀ ਸੰਭਾਵੀ ਖਰੀਦਦਾਰ ਕੋਈ ਵੀ ਜਾਇਦਾਦ ਖਰੀਦਣ ਤੋਂ ਪਹਿਲਾਂ ਜਾਂਚ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਢਾਹੁਣ ਦੀ ਮੁਹਿੰਮ ਚਲਾਉਣ ਤੋਂ ਇਲਾਵਾ ਗਲਾਡਾ ਨੇ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਕਲੋਨੀਆਂ ਦੇ ਡਿਵੈਲਪਰਾਂ ਵਿਰੁੱਧ ਐੱਫਆਈਆਰ ਦਰਜ ਕਰਨ ਦੀ ਵੀ ਸਿਫਾਰਸ਼ ਕੀਤੀ ਹੈ।