ਲੋੜਵੰਦ ਬੱਚਿਆਂ ਨੂੰ ਐਨਕਾਂ ਵੰਡੀਆਂ
ਪਿੰਡ ਮਾਨੂੰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਵੱਲੋਂ ਐੱਸ ਐੱਮ ਓ ਡਾ. ਸੁਦੀਪ ਸਿੱਧੂ ਦੀ ਅਗਵਾਈ ਹੇਠਾਂ ਪਿੰਡ ਭਾਂਦਲਾ ਨੀਚਾਂ ਦੇ ਸਰਕਾਰੀ ਹਾਈ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਮੁਫ਼ਤ ਐਨਕਾਂ ਵੰਡੀਆਂ ਗਈਆਂ। ਇਸ ਮੌਕੇ ਸਿਹਤ ਅਧਿਕਾਰੀ ਵੰਸ਼ੂ ਥਰੇਜਾ ਨੇ ਦੱਸਿਆ ਕਿ...
Advertisement
ਪਿੰਡ ਮਾਨੂੰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਵੱਲੋਂ ਐੱਸ ਐੱਮ ਓ ਡਾ. ਸੁਦੀਪ ਸਿੱਧੂ ਦੀ ਅਗਵਾਈ ਹੇਠਾਂ ਪਿੰਡ ਭਾਂਦਲਾ ਨੀਚਾਂ ਦੇ ਸਰਕਾਰੀ ਹਾਈ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਮੁਫ਼ਤ ਐਨਕਾਂ ਵੰਡੀਆਂ ਗਈਆਂ। ਇਸ ਮੌਕੇ ਸਿਹਤ ਅਧਿਕਾਰੀ ਵੰਸ਼ੂ ਥਰੇਜਾ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਈਂਡਨੈੱਸ ਨੇ ਸਕੂਲ ਹੈਲਥ ਸਕੀਮ ਅਧੀਨ ਸਕੂਲ ਵਿੱਚ ਕੈਂਪ ਲਗਾ ਕੇ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਸੀ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਜਿਨ੍ਹਾਂ ਬੱਚਿਆਂ ਦੀ ਨਜ਼ਰ ਘੱਟ ਸੀ ਉਨ੍ਹਾਂ ਨੂੰ ਅੱਜ ਐਨਕਾਂ ਵੰਡੀਆਂ ਗਈਆਂ ਹਨ। ਇਸ ਦੌਰਾਨ ਉਨ੍ਹਾਂ ਬੱਚਿਆਂ ਨੂੰ ਆਪਣੀਆਂ ਅੱਖਾਂ ਦੀ ਸਮੇਂ-ਸਮੇਂ ’ਤੇ ਜਾਂਚ ਕਰਵਾਉਣ ਦੀ ਅਪੀਲ ਕੀਤੀ।
Advertisement
