ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜ਼ਿਲ੍ਹਾ ਉਦਯੋਗ ਕੇਂਦਰ ਦੇ ਜੀ ਐੱਮ ਵੱਲੋਂ ਸਨਅਤਕਾਰਾਂ ਨਾਲ ਮੀਟਿੰਗ

ਸਨਅਤਕਾਰਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ
ਜ਼ਿਲ੍ਹਾ ਉਦਯੋਗ ਕੇਂਦਰ ਵਿੱਚ ਹੋਈ ਮੀਟਿੰਗ ਦੌਰਾਨ ਹਾਜ਼ਰ ਸਨਅਤਕਾਰ। -ਫੋਟੋ: ਗੁਰਿੰਦਰ ਸਿੰਘ
Advertisement

ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਅੰਗਦ ਸਿੰਘ ਸੋਹੀ ਨੇ ਅੱਜ ਇਥੇ ਆਪਣੇ ਦਫ਼ਤਰ ਵਿੱਚ ਸਨਅਤੀ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕਰੇਗੀ ਤੇ ਸਨਅਤੀ ਵਿਕਾਸ ਕਰਕੇ ਪੰਜਾਬ ਨੂੰ ਆਰਥਿਕ ਮਜ਼ਬੂਤੀ ਦੇਵੇਗੀ। ਉਨ੍ਹਾਂ ਸਨਅਤ ਨਾਲ ਸਬੰਧਤ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ਨੂੰ ਹਰ ਸਹੂਲਤ ਦੇਵੇਗੀ। ਇਸ ਮੌਕੇ ਅਵਤਾਰ ਸਿੰਘ ਭੋਗਲ, ਇੰਦਰਜੀਤ ਸਿੰਘ ਨਵਯੁੱਗ, ਰਜਿੰਦਰ ਸਿੰਘ ਸਰਹਾਲੀ, ਸੁਰਿੰਦਰਪਾਲ ਸਿੰਘ ਸੋਨੂੰ ਮੱਕੜ ਅਤੇ ‘ਆਪ’ ਆਗੂ ਨੇਤਾ ਨੀਲਮ ਲਖਨਪਾਲ ਨੇ ਵੱਖ ਵੱਖ ਮੁੱਦਿਆਂ ਸਬੰਧੀ ਜਾਣਕਾਰੀ ਦਿੱਤੀ।

ਆਗੂਆਂ ਨੇ ਲੇਟ ਪੇਮੈਂਟ ਦੀ ਪਟੀਸ਼ਨ ਲਗਾਉਣ ਲਈ ਹੈਲਪ ਡੈਸਕ ਦਾ ਪ੍ਰਬੰਧ ਕਰਨ ਅਤੇ ਲੇਟ ਪੇਮੈਂਟ ਪਟੀਸ਼ਨ ਲਗਾਉਣ ਲਈ ਆਨਲਾਈਨ ਪ੍ਰਕਿਰਿਆ ਆਸਾਨ ਕਰਨ ਅਤੇ ਫ਼ੈਸਲੇ ਕਰਨ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਉਨ੍ਹਾਂ ਮਿਕਸ ਲੈਂਡ ਏਰੀਆ ਨੂੰ ਪੱਕੇ ਤੌਰ ’ਤੇ ਇੰਡਸਟਰੀ ਏਰੀਆ ਕਰਨ ਲਈ ਪੰਜਾਬ ਸਰਕਾਰ ਨੂੰ ਸੁਝਾਅ ਭੇਜਣ ਲਈ ਕਿਹਾ। ਉਨ੍ਹਾਂ ਮੰਗ ਕੀਤੀ ਕਿ ਇਸ ਅਧੀਨ ਆਉਂਦੇ ਮੁਹੱਲਿਆਂ ਦੀ ਸੂਚੀ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਭੇਜੀ ਜਾਵੇ ਤਾਂ ਜੋ ਕਿਸੇ ਵੀ ਸਨਅਤਕਾਰ ਨੂੰ ਸਹਿਮਤੀ ਪੱਤਰ ਦਾਖ਼ਲ ਕਰਨ ਸਮੇਂ ਨਗਰ ਨਿਗਮ ਵੱਲੋਂ ਅਲਗ ਤੋਂ ਕੋਈ ਮਿਕਸ ਲੈਂਡ ਦਾ ਸਰਟੀਫਿਕੇਟ ਨਾ ਦੇਣਾ ਪਵੇ। ਜਨਰਲ ਮੈਨੇਜਰ ਨੇ ਉਨ੍ਹਾਂ ਦੀਆਂ ਮੰਗਾਂ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਦਾ ਭਰੋਸਾ ਦਿੱਤਾ।

Advertisement

Advertisement
Show comments