ਨਿੱਜੀ ਪੱਤਰ ਪ੍ਰੇਰਕ
ਖੰਨਾ, 18 ਸਤੰਬਰ
ਨੇੜਲੇ ਪਿੰਡ ਗੋਹ ਵਿੱਚ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ 143ਵਾਂ ਕੁਸ਼ਤੀ ਦੰਗਲ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਲੜਕੀਆਂ ਦੇ ਕੁਸ਼ਤੀ ਮੁਕਾਬਲੇ ਕਰਵਾ ਕੇ ਹੋਈ। ਇਸ ਦੰਗਲ ਵਿਚ 174 ਤੋਂ ਵਧੇਰੇ ਭਲਵਾਨਾਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ। ਝੰਡੀ ਦੀ ਕੁਸ਼ਤੀ ਵਿਚ ਜਤਿੰਦਰ ਪਛਰੇੜੀ ਤੇ ਸੰਜੇ ਗੁਜਰ ਦਿੱਲੀ ਵਿਚਕਾਰ ਬਰਾਬਰ ਰਹੀ। ਬਲਾਕ ਸਮਿਤੀ ਮੈਂਬਰ ਸਤਿੰਦਰ ਸਿੰਘ ਤੇ ਸਰਪੰਚ ਪਾਲ ਸਿੰਘ ਨੇ ਦੋਵੇਂ ਭਲਵਾਨਾਂ ਨੂੰ 1 ਲੱਖ 11 ਹਜ਼ਾਰ 111 ਰੁਪਏ ਦਾ ਨਕਦ ਇਨਾਮ ਬਰਾਬਰ ਵੰਡਦਿਆਂ ਨੌਜਵਾਨੀ ਪੀੜ੍ਹੀ ਨੂੰ ਨਸ਼ੇ ਤਿਆਗ ਕੇ ਸੱਭਿਆਚਾਰਕ ਵਿਰਸੇ ਅਤੇ ਖੇਡਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਤਾਂ ਜੋ ਪੰਜਾਬ ਦੇ ਨੌਜਵਾਨ ਕੌਮਾਂਤਰੀ ਪੱਧਰ ’ਤੇ ਨਾਮਣਾ ਖੱਟਣ। ਸੰਧੂ ਬ੍ਰਦਰ ਨੇ ਕੁਮੈਂਟਰਾਂ ਦੀ ਭੂਮਿਕਾ ਨਿਭਾਈ। ਇਸ ਮੌਕੇ ਜਗਜੀਤ ਸਿੰਘ, ਦਲੇਰ ਸਿੰਘ, ਸੁਰਜੀਤ ਸਿੰਘ, ਦਵਿੰਦਰ ਸਿੰਘ, ਜਸਪ੍ਰੀਤ ਸਿੰਘ, ਹਰਜੀਤ ਸਿੰਘ, ਜਤਿੰਦਰ ਸਿੰਘ, ਇਸ਼ਾਂਤ ਸ਼ਰਮਾ, ਬਲਦੇਵ ਸਿੰਘ, ਜਗਦੀਪ ਸਿੰਘ, ਪਿੰਦਰ ਸਿੰਘ, ਗੁਰਪਾਲ ਸਿੰਘ, ਗੁਰਮਿੱਤਰ ਸਿੰਘ, ਦਵਿੰਦਰ ਸਿੰਘ, ਬਲਵਿੰਦਰ ਸਿੰਘ, ਬਲਵੀਰ ਸਿੰਘ, ਜਸਵੀਰ ਸਿੰਘ ਆਦਿ ਹਾਜ਼ਰ ਸਨ।
ਕੈਪਸ਼ਨ : ਪਿੰਡ ਗੋਹ ਵਿੱਚ ਕੁਸ਼ਤੀ ਮੁਕਾਬਲੇ ਦੀ ਸ਼ੁਰੂਆਤ ਕਰਵਾਉਂਦੇ ਹੋਏ ਪ੍ਰਬੰਧਕ। -ਫੋਟੋ: ਓਬਰਾਏ