DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸੋਨੇ ਤੇ ਚਾਂਦੀ ਦੇ ਗਹਿਣੇ ਚੋਰੀ

ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਬੋੜੇ ਵਿੱਚ ਕਿਸਾਨ ਦੇ ਘਰ ਅੰਦਰੋਂ ਸੋਨੇ ਤੇ ਚਾਂਦੀ ਦੇ ਗਹਿਣੇ ਚੋਰੀ ਹੋ ਗਏ। ਕਿਸਾਨ ਨਿਰਮਲ ਸਿੰਘ ਨੇ ਦੱਸਿਆ ਕਿ ਉਸ ਦਾ ਘਰ ਖੇਤਾਂ ਵਿੱਚ ਬਣਿਆ ਹੋਇਆ ਹੈ ਅਤੇ ਬੱਚੇ ਵਿਦੇਸ਼ ਗਏ ਹੋਣ ਕਾਰਨ ਉਹ...

  • fb
  • twitter
  • whatsapp
  • whatsapp
featured-img featured-img
ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰ।
Advertisement

ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਬੋੜੇ ਵਿੱਚ ਕਿਸਾਨ ਦੇ ਘਰ ਅੰਦਰੋਂ ਸੋਨੇ ਤੇ ਚਾਂਦੀ ਦੇ ਗਹਿਣੇ ਚੋਰੀ ਹੋ ਗਏ। ਕਿਸਾਨ ਨਿਰਮਲ ਸਿੰਘ ਨੇ ਦੱਸਿਆ ਕਿ ਉਸ ਦਾ ਘਰ ਖੇਤਾਂ ਵਿੱਚ ਬਣਿਆ ਹੋਇਆ ਹੈ ਅਤੇ ਬੱਚੇ ਵਿਦੇਸ਼ ਗਏ ਹੋਣ ਕਾਰਨ ਉਹ ਪਤੀ-ਪਤਨੀ ਹੀ ਘਰ ਵਿੱਚ ਰਹਿੰਦੇ ਹਨ। ਕੱਲ੍ਹ ਰਾਤ ਉਹ ਆਪਣੇ ਕਮਰੇ ਵਿੱਚ ਸੁੱਤੇ ਪਏ ਸਨ। ਚੋਰ ਘਰ ਦੇ ਨਾਲ ਬਣੇ ਸਟੋਰ ਦੀ ਗਰਿੱਲ ਤੋੜ ਕੇ ਅੰਦਰ ਦਾਖਲ ਹੋਏ ਅਤੇ ਉਨ੍ਹਾਂ ਸਭ ਤੋਂ ਪਹਿਲਾਂ ਆ ਕੇ ਉਨ੍ਹਾਂ ਦੇ ਕਮਰੇ ਨੂੰ ਬਾਹਰੋਂ ਕੁੰਡੀ ਲਾ ਦਿੱਤੀ। ਚੋਰਾਂ ਨੇ ਸਟੋਰ ਵਿੱਚ ਪਈ ਪੇਟੀ ਦੀ ਫਰੋਲਾ-ਫਰਾਲੀ ਕੀਤੀ ਜਿਸ ’ਚੋਂ ਕਰੀਬ 5 ਤੋਂ 6 ਤੋਲੇ ਸੋਨਾ ਅਤੇ 12-15 ਤੋਲੇ ਚਾਂਦੀ ਦੇ ਗਹਿਣੇ ਚੋਰੀ ਕਰ ਲਏ।

ਕਿਸਾਨ ਅਨੁਸਾਰ ਉਸਦਾ 12 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ ਹੋ ਗਿਆ। ਇਸ ਚੋਰੀ ਦੀ ਸੂਚਨਾ ਕਿਸਾਨ ਨੇ ਕੂੰਮਕਲਾਂ ਪੁਲੀਸ ਨੂੰ ਦੇ ਦਿੱਤੀ ਹੈ। ਪੁਲੀਸ ਅਧਿਕਾਰੀਆਂ ਮੌਕੇ ’ਤੇ ਘਟਨਾ ਦੀ ਜਾਂਚ ਕੀਤੀ। ਚੋਰਾਂ ਵਲੋਂ ਘਰ ਆਉਂਦਿਆਂ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆਈ ਹੈ ਜਿਨ੍ਹਾਂ ਦੇ ਮੂੰਹ ਢਕੇ ਹੋਏ ਸਨ ਤੇ ਉਨ੍ਹਾਂ ਕੋਲ ਹਥਿਆਰ ਫੜੇ ਦਿਖਾਈ ਦਿੱਤੇ ਅਤੇ ਪੁਲੀਸ ਵਲੋਂ ਮੌਕੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisement

Advertisement
Advertisement
×