ਮੰਡੀ ਅਹਿਮਦਗੜ੍ਹ: ਇੱਥੋਂ ਦੇ ਗਰੀਨ ਵੈਲੀ ਪਬਲਿਕ ਸਕੂਲ ਦੇ ਦਸਵੀ ਜਮਾਤ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਵੱਲੋਂ ਤਲਵੰਡੀ ਸਾਬੋ ਵਿੱਚ ਹੋਏ ਸੂਬਾ ਪੱਧਰੀ ਬਾਕਸਿੰਗ ਦੇ ਜੂਨੀਅਰ ਮੁਕਾਬਲਿਆਂ ਵਿੱਚ ਅੱਵਲ ਆਉਣ ’ਤੇ ਸਕੂਲ ਦੀ ਪ੍ਰਬੰਧਕੀ ਕਮੇਟੀ ਵੱਲੋਂ ਉਸ ਦਾ ਸਨਮਾਨ ਕੀਤਾ ਗਿਆ। ਸਕੂਲ ਦੇ ਮੈਨੇਜਿੰਗ ਡਾਇਰੇਕਟਰ ਯਸ਼ ਭੂਸ਼ਨ ਗੁਪਤਾ ਨੇ ਦੱਸਿਆ ਕਿ ਹੁਣ ਗੁਰਪ੍ਰੀਤ ਸਿੰਘ ਦੀ ਚੋਣ ਸ਼ੁੱਕਰਵਾਰ ਤੋਂ ਨਾਗਾਲੈਂਡ ਵਿੱਚ ਹੋਣ ਜਾ ਰਹੇ ਕੌਮੀ ਬਾਕਸਿੰਗ ਮੁਕਾਬਲਿਆਂ ਲਈ ਵੀ ਹੋ ਗਈ ਹੈ। ਇਸ ਮੌਕੇ ਪ੍ਰਧਾਨ ਤਰਸੇਮ ਲਾਲ, ਡਾਇਰੈਕਟਰ ਸ਼ੁਭਮ ਗੁਪਤਾ, ਮੈਨੇਜਰ ਸੋਨੀਆ ਗੁਪਤਾ ਅਤੇ ਪ੍ਰਿੰਸੀਪਲ ਕਵਿਤਾ ਕਪੂਰ ਹਾਜ਼ਰ ਸਨ। -ਪੱਤਰ ਪ੍ਰੇਰਕ