ਗੁੱਡਅਰਥ ਕਾਨਵੈਂਟ ਸਕੂਲ ਦੀ ਵਿਦਿਆਰਥਣ ਨੇ ਪਾਈਆਂ ਧੁੰਮਾਂ
ਗੁੱਡਅਰਥ ਕਾਨਵੈਂਟ ਸਕੂਲ ਸਿਆੜ੍ਹ ਦੀ ਵਿਦਿਆਰਥਣ ਸਰਬਜੀਤ ਕੌਰ ਅਲਕਾ ਹੰਸ ਦੇ ਸਮਾਜਿਕ ਕੁਰੀਤੀਆਂ ਵਿਰੁੱਧ ਜ਼ੋਰਦਾਰ ਆਵਾਜ਼ ਉਠਾਉਣ ਵਾਲੇ ਗੀਤ ‘ਖੁਸ਼ਹਾਲੀ’ ਨੂੰ ਸ਼ੋਸਲ ਮੀਡੀਆ ’ਤੇ ਕਾਫ਼ੀ ਹੁੰਗਾਰਾ ਮਿਲ ਰਿਹਾ ਹੈ। ਇਹ ਵਿਦਿਆਰਥਣ ਪੜ੍ਹਾਈ ਦੇ ਖੇਤਰ ਵਿੱਚ ਵੀ ਨਾਮਣਾ ਖੱਟ ਰਹੀ ਹੈ।...
Advertisement
ਗੁੱਡਅਰਥ ਕਾਨਵੈਂਟ ਸਕੂਲ ਸਿਆੜ੍ਹ ਦੀ ਵਿਦਿਆਰਥਣ ਸਰਬਜੀਤ ਕੌਰ ਅਲਕਾ ਹੰਸ ਦੇ ਸਮਾਜਿਕ ਕੁਰੀਤੀਆਂ ਵਿਰੁੱਧ ਜ਼ੋਰਦਾਰ ਆਵਾਜ਼ ਉਠਾਉਣ ਵਾਲੇ ਗੀਤ ‘ਖੁਸ਼ਹਾਲੀ’ ਨੂੰ ਸ਼ੋਸਲ ਮੀਡੀਆ ’ਤੇ ਕਾਫ਼ੀ ਹੁੰਗਾਰਾ ਮਿਲ ਰਿਹਾ ਹੈ। ਇਹ ਵਿਦਿਆਰਥਣ ਪੜ੍ਹਾਈ ਦੇ ਖੇਤਰ ਵਿੱਚ ਵੀ ਨਾਮਣਾ ਖੱਟ ਰਹੀ ਹੈ। ਸਕੂਲ ਦੇ ਸੰਗੀਤ ਵਿਭਾਗ ਦੇ ਮੁਖੀ ਵਿਸਕੀ ਸਿੰਘ ਦੀ ਅਗਵਾਈ ਅਤੇ ਪ੍ਰੇਰਨਾ ਸਦਕਾ ਅਲਕਾ ਅੱਗੇ ਵੱਧ ਰਹੀ ਹੈ। ਇਸ ਗਾਣੇ ਦਾ ਪੋਸਟਰ ਰਿਲੀਜ਼ ਕਰਨ ਸਮੇਂ ਚੇਅਰਮੈਨ ਅਮਰਜੀਤ ਸਿੰਘ, ਵਾਈਸ ਚੇਅਰਮੈਨ ਪ੍ਰੋਫੈਸਰ ਗੁਰਮੁੱਖ ਸਿੰਘ ਗੋਮੀ, ਪ੍ਰਿੰਸੀਪਲ ਨਵੀਨ ਬਾਂਸਲ ਨੇ ਵਿਦਿਆਰਥਣ ਤੇ ਮਾਪਿਆ ਨੂੰ ਮੁਬਾਰਕਬਾਦ ਦਿੱਤੀ।
Advertisement
Advertisement
×