ਬਾਸਕਿਟਬਾਲ ’ਚ ਗੁੱਡਅਰਥ ਸਕੂਲ ਦੇ ਖਿਡਾਰੀ ਛਾਏ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਜਾ ਰਹੇ ਜ਼ੋਨਲ ਮੁਕਾਬਲਿਆਂ ਵਿੱਚ ਗੁੱਡਅਰਥ ਕਾਨਵੈਂਟ ਸਕੂਲ ਸਿਆੜ੍ਹ ਦੇ ਖਿਡਾਰੀਆਂ ਨੇ ਜ਼ੋਨਲ ਬਾਸਕਟਬਾਲ ਅੰਡਰ-17 (ਲੜਕੇ) ਵਰਗ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਖੋ-ਖੋ ਅੰਡਰ 14 (ਲੜਕੇ ) ਵਰਗ ’ਚ ਖਿਡਾਰੀਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਪ੍ਰਬੰਧਕਾਂ ਦੇ ਦੱਸਣ ਮੁਤਾਬਕ ਅੰਡਰ 14 ਲੜਕਿਆਂ ਤੇ ਅੰਡਰ 17 ਲੜਕੀਆਂ ’ਚੋਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੋਣ ਕੀਤੀ ਗਈ।
ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਕੂਲ ਦੇ ਚੇਅਰਮੈਨ ਅਮਰਜੀਤ ਸਿੰਘ ਸਿੱਧੂ, ਵਾਈਸ ਚੇਅਰਮੈਨ ਪ੍ਰੋਫੈਸਰ ਗੁਰਮੁੱਖ ਸਿੰਘ ਗੋਮੀ ਅਤੇ ਪ੍ਰਦੀਪ ਸੇਠੀ ਹੋਰਾਂ ਨੇ ਮੁਬਾਰਕਬਾਦ ਦਿੱਤੀ। ਸਕੂਲ ਦੇ ਪ੍ਰਿੰਸੀਪਲ ਨਵੀਨ ਬਾਂਸਲ ਨੇ ਹੋਈਆਂ ਜਿੱਤਾਂ ਦਾ ਸੇਹਰਾ ਸਕੂਲ ਖੇਡ ਵਿਭਾਗ ਦੇ ਮਿਹਨਤੀ ਕੋਚ ਗੁਰਪ੍ਰੀਤ ਕੌਰ, ਵਰਿੰਦਰਪਾਲ ਸਿੰਘ ਅਤੇ ਮਨਪ੍ਰੀਤ ਸਿੰਘ ਨੂੰ ਜਾਂਦਾ ਹੈ। ਇੱਥੇ ਇਹ ਵੀ ਵਰਨਣਯੋਗ ਹੈ ਕਿ ਗੁੱਡਅਰਥ ਕਾਨਵੈਂਟ ਸਕੂਲ ਸਿਆੜ੍ਹ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਨਾਮਣਾ ਖੱਟ ਰਹੇ ਹਨ।