ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਉਡਾਈਆਂ ਆਵਾਜਾਈ ਨਿਯਮਾਂ ਦੀਆਂ ਧੱਜੀਆਂ : The Tribune India

ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਉਡਾਈਆਂ ਆਵਾਜਾਈ ਨਿਯਮਾਂ ਦੀਆਂ ਧੱਜੀਆਂ

ਖੁ਼ੁਦ ਹੀ ਚੁਣਿਆ ਆਪਣਾ ਪ੍ਰਧਾਨ ਅਤੇ ਸੜਕਾਂ ’ਤੇ ਹੂਟਰ ਵਜਾਉਂਦਿਆਂ ਕਾਰਾਂ ਦੇ ਉੱਪਰ ਬੈਠ ਕੇ ਕੱਢੀ ਰੈਲੀ

ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਉਡਾਈਆਂ ਆਵਾਜਾਈ ਨਿਯਮਾਂ ਦੀਆਂ ਧੱਜੀਆਂ

ਰੈਲੀ ਦੌਰਾਨ ਕਾਰ ਉੱਪਰ ਬੈਠੇ ਅਤੇ ਬਾਹਰ ਲਟਕਦੇ ਹੋਏ ਵਿਦਿਆਰਥੀ। -ਫੋਟੋ: ਹਿਮਾਂਸ਼ੂ ਮਹਾਜਨ

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 8 ਦਸੰਬਰ

ਕਾਲਜ ਵਿੱਚ ਆਪਣਾ ਦਬਦਬਾ ਕਾਇਮ ਰੱਖਣ ਲਈ ਕੁੱਝ ਨੌਜਵਾਨਾਂ ਨੇ ਅੱਜ ਖ਼ੁਦ ਹੀ ਸਰਕਾਰੀ ਕਾਲਜ ਫਾਰ (ਬੁਆਇਜ਼) ਵਿੱਚ ਇੱਕ ਵਿਦਿਆਰਥੀ ਨੂੰ ਆਪਣਾ ਪ੍ਰਧਾਨ ਚੁਣ ਲਿਆ। ਇੰਨਾ ਹੀ ਨਹੀਂ ਇਸ ਤੋਂ ਬਾਅਦ ਨੌਜਵਾਨਾਂ ਨੇ ਇਸ ਖ਼ੁਸ਼ੀ ਦੇ ਵਿੱਚ ਇੱਕ ਕਾਰ ਰੈਲੀ ਵੀ ਕੱਢੀ। ਇਸ ਵਿੱਚ ਵਿਦਿਆਰਥੀ ਕਾਰਾਂ ਦੀ ਛੱਤ ’ਤੇ ਚੜ੍ਹ ਗਏ ਤੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਦਿਆਂ ਪੂਰੇ ਇਲਾਕੇ ਵਿੱਚ ਕਾਰ ਰੈਲੀ ਕੱਢੀ। ਇਸ ਦੌਰਾਨ ਕਈ ਜਣੇ ਕਾਰਾਂ ਵਿੱਚ ਹੂਟਰ ਵੀ ਮਾਰਦੇ ਰਹੇ। ਕਈ ਵਿਦਿਆਰਥੀ ਕਾਰ ਦੀ ਬਾਰੀ ਵਿੱਚੋਂ ਬਾਹਰ ਨਿਕਲੇ ਹੋਏ ਸਨ। ਕਾਲਜ ਦੇ ਗੇਟ ਦੇ ਬਾਹਰ ਵੀ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਨਾਅਰੇਬਾਜ਼ੀ ਕੀਤੀ। ਕਾਲਜ ਦੇ ਵਿਦਿਆਰਥੀ ਪੂਰੇ ਇਲਾਕੇ ਵਿੱਚ ਸ਼ਰ੍ਹੇਆਮ ਆਵਾਜਾਈ ਨਿਯਮਾਂ ਦੀ ਉਲੰਘਣਾ ਕਰ ਕੇ ਹੁਲੜਬਾਜ਼ੀ ਕਰਦੇ ਰਹੇ, ਉਨ੍ਹਾਂ ਨੇ ਆਪਣਾ ਕਾਲਜ ਪ੍ਰਧਾਨ ਚੁਣ ਲਿਆ ਪਰ ਕਾਲਜ ਪ੍ਰਿੰਸੀਪਲ ਨੂੰ ਇਸ ਬਾਰੇ ਕੁੱਝ ਪਤਾ ਤਕ ਨਹੀਂ ਲੱਗਿਆ ਨਹੀਂ। ਉਧਰ, ਟਰੈਫਿਕ ਪੁਲੀਸ ਦੇ ਅਧਿਕਾਰੀਆਂ ਨੇ ਕਿਹਾ ਕਿ ਉਹ ਕਾਰਾਂ ਦੇ ਨੰਬਰ ਟਰੇਸ ਕਰ ਕੇ ਉਲੰਘਣਾ ਕਰਨ ਵਾਲਿਆਂ ਦੇ ਘਰ ਚਲਾਨ ਭੇਜਣਗੇ।

ਵਿਦਿਆਰਥੀਆਂ ਤੇ ਨੌਜਵਾਨਾਂ ਦੀ ਇਹ ਕਾਰ ਰੈਲੀ ਪੁਰਾਣੀ ਕਚਹਿਰੀ ਚੌਕ ਤੋਂ ਸ਼ੁਰੂ ਹੋ ਕੇ ਕਾਲਜ ਵੱਲ ਗਈ। ਰਸਤੇ ਵਿੱਚ ਫੁਹਾਰਾ ਚੌਕ ਵਿੱਚ ਟਰੈਫਿਕ ਪੁਲੀਸ ਦੇ ਕਈ ਮੁਲਾਜ਼ਮਾਂ ਦੀ ਡਿਊਟੀ ਹੁੰਦੀ ਹੈ, ਇਸ ਦੇ ਬਾਵਜੂਦ ਵਿਦਿਆਰਥੀ ਸ਼ਰ੍ਹੇਆਮ ਹੂਟਰ ਮਾਰਦੇ ਹੋਏ ਉਥੋਂ ਲੰਘੇ। ਪੁਲੀਸ ਦੇ ਸਾਹਮਣੇ ਹੀ ਨੌਜਵਾਨ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਦੇ ਰਹੇ ਪਰ ਪੁਲੀਸ ਮੁਲਾਜ਼ਮ ਕੁੱਝ ਨਹੀਂ ਕਰ ਸਕੇ। ਵਿਦਿਆਰਥੀਆਂ ਦੀਆਂ ਕਾਰਾਂ ਕਾਰਨ ਉੱਥੇ ਜਾਮ ਵਰਗਾ ਮਾਹੌਲ ਬਣ ਗਿਆ ਸੀ।

ਕਾਲਜ ਅੰਦਰ ਕੁਝ ਨਹੀਂ ਹੋਇਆ: ਪ੍ਰਿੰਸੀਪਲ

ਕਾਲਜ ਦੀ ਪ੍ਰਿੰਸੀਪਲ ਡਾ. ਤਨਵੀਰ ਨੇ ਕਿਹਾ ਕਿ ਰੌਲਾ ਪਾਉਣ ਵਾਲੇ ਕਾਲਜ ਦੇ ਵਿਦਿਆਰਥੀ ਨਹੀਂ ਸਨ। ਉਨ੍ਹਾਂ ਕਿਹਾ ਕਿ ਅਜਿਹਾ ਕੋਈ ਮਾਮਲਾ ਕਾਲਜ ਵਿੱਚੋਂ ਨਹੀਂ ਹੈ। ਕਾਲਜ ਵਿੱਚ ਤਾਂ ਪੇਪਰ ਚੱਲ ਰਹੇ ਹਨ, ਬਾਹਰ ਕੀ ਹੋ ਰਿਹਾ ਹੈ, ਉਸ ਬਾਰੇ ਉਨ੍ਹਾਂ ਨੂੰ ਕੁੱਝ ਨਹੀਂ ਪਤਾ।

ਨੰਬਰ ਟਰੇਸ ਕਰ ਕੇ ਘਰ ਭੇਜੇ ਜਾਣਗੇ ਚਲਾਨ: ਲਾਂਬਾ

ਟਰੈਫਿਕ ਪੁਲੀਸ ਦੇ ਏਸੀਪੀ ਚਰਨਜੀਵ ਲਾਂਬਾ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਇਹ ਮਾਮਲਾ ਆਇਆ ਹੈ। ਇਸ ਲਈ ਹੁਕਮ ਜਾਰੀ ਕੀਤੇ ਗਏ ਹਨ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਦਿਆਰਥੀਆਂ ਦੇ ਕਾਰ ਨੰਬਰ ਕੱਢ ਕੇ ਘਰਾਂ ’ਚ ਚਲਾਨ ਭੇਜੇ ਜਾਣ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਬਜਟ 2023 ਅਤੇ ਮੁਲਕ ਦੇ ਬੁਨਿਆਦੀ ਮੁੱਦੇ

ਬਜਟ 2023 ਅਤੇ ਮੁਲਕ ਦੇ ਬੁਨਿਆਦੀ ਮੁੱਦੇ

ਆਖ਼ਿਰ ਇਸ ਦਰਦ ਕੀ ਦਵਾ ਕਯਾ ਹੈ...

ਆਖ਼ਿਰ ਇਸ ਦਰਦ ਕੀ ਦਵਾ ਕਯਾ ਹੈ...

ਪਾਕਿਸਤਾਨ ਸਿਆਸੀ ਦੁਬਿਧਾ ਦੇ ਰਾਹ ’ਤੇ

ਪਾਕਿਸਤਾਨ ਸਿਆਸੀ ਦੁਬਿਧਾ ਦੇ ਰਾਹ ’ਤੇ

ਮੁੱਖ ਖ਼ਬਰਾਂ

ਤੁਰਕੀ ਤੇ ਸੀਰੀਆ ਵਿੱਚ ਜਬਰਦਸਤ ਭੂਚਾਲ ਕਾਰਨ 1300 ਤੋਂ ਵੱਧ ਮੌਤਾਂ; ਕਈ ਇਮਾਰਤਾਂ ਤਬਾਹ

ਤੁਰਕੀ ਤੇ ਸੀਰੀਆ ਵਿੱਚ ਜਬਰਦਸਤ ਭੂਚਾਲ ਕਾਰਨ 1300 ਤੋਂ ਵੱਧ ਮੌਤਾਂ; ਕਈ ਇਮਾਰਤਾਂ ਤਬਾਹ

ਕਈ ਲੋਕ ਇਮਾਰਤਾਂ ਦੇ ਮਲਬੇ ਹੇਠ ਫਸੇ; ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ

ਸੋਨੀਆ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ ’ਤੇ ਕਾਂਗਰਸ ਛੱਡਣ ਵਾਲਾ ਮੈਨੂੰ ਸਵਾਲ ਕਰ ਰਿਹੈ: ਪਰਨੀਤ ਕੌਰ

ਸੋਨੀਆ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ ’ਤੇ ਕਾਂਗਰਸ ਛੱਡਣ ਵਾਲਾ ਮੈਨੂੰ ਸਵਾਲ ਕਰ ਰਿਹੈ: ਪਰਨੀਤ ਕੌਰ

ਪਟਿਆਲਾ ਤੋਂ ਸੰਸਦ ਮੈਂਬਰ ਨੇ ਹਲਕਾ ਅਤੇ ਪੰਜਾਬ ਵਾਸੀਆਂ ਨਾਲ ਖੜ੍ਹੇ ਰਹਿ...

ਅਡਾਨੀ-ਹਿੰਡਨਬਰਗ ਰਿਪੋਰਟ ਮਾਮਲਾ: ਕਾਂਗਰਸ ਸਣੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਸੰਸਦੀ ਕੰਪਲੈਕਸ ’ਚ ਪ੍ਰਦਰਸ਼ਨ

ਅਡਾਨੀ-ਹਿੰਡਨਬਰਗ ਰਿਪੋਰਟ ਮਾਮਲਾ: ਕਾਂਗਰਸ ਸਣੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਸੰਸਦੀ ਕੰਪਲੈਕਸ ’ਚ ਪ੍ਰਦਰਸ਼ਨ

ਸਾਂਝੀ ਸੰਸਦੀ ਕਮੇਟੀ ਕਾਇਮ ਕਰਨ ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਵਿੱਚ ਜ...

ਦਿੱਲੀ ਨਗਰ ਨਿਗਮ: ‘‘ਨਾਮਜ਼ਦ ਮੈਂਬਰਾਂ’’ ਨੂੰ ਵੋਟ ਦਾ ਅਧਿਕਾਰ ਦੇਣ ’ਤੇ ਹੰਗਾਮਾ

ਦਿੱਲੀ ਨਗਰ ਨਿਗਮ: ‘‘ਨਾਮਜ਼ਦ ਮੈਂਬਰਾਂ’’ ਨੂੰ ਵੋਟ ਦਾ ਅਧਿਕਾਰ ਦੇਣ ’ਤੇ ਹੰਗਾਮਾ

ਪ੍ਰੀਜ਼ਾਈਡਿੰਗ ਅਫ਼ਸਰ ਵੱਲੋਂ ਬਿਨਾਂ ਚੋਣ ਕਰਵਾਏ ਤੀਜੀ ਵਾਰ ਕਾਰਵਾਈ ਮੁਲ...

ਸ਼ਹਿਰ

View All