ਸਰਕਾਰੀ ਕਾਲਜ ਨੇ ਗੱਤਕਾ ਚੈਂਪੀਅਨਸ਼ਿਪ ’ਚ ਮਾਰੀ ਬਾਜ਼ੀ
ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਵਿੱਚ ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੀ ਗੱਤਕਾ ਟੀਮ ਨੇ ਸ਼ਾਨਦਾਰ ਹੁਨਰ ਦਾ ਪ੍ਰਦਰਸ਼ਨ ਕੀਤਾ ਅਤੇ ਕਈ ਤਗ਼ਮੇ ਜਿੱਤੇ ਹਨ। ਗੁਰਲੀਨ ਕੌਰ ਨੇ ਫਰੀ ਸੋਟੀ ਵਿਅਕਤੀਗਤ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਦੋ ਸੋਨ ਤਗ਼ਮੇ ਜਿੱਤੇ। ਇਸ...
Advertisement
ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਵਿੱਚ ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੀ ਗੱਤਕਾ ਟੀਮ ਨੇ ਸ਼ਾਨਦਾਰ ਹੁਨਰ ਦਾ ਪ੍ਰਦਰਸ਼ਨ ਕੀਤਾ ਅਤੇ ਕਈ ਤਗ਼ਮੇ ਜਿੱਤੇ ਹਨ। ਗੁਰਲੀਨ ਕੌਰ ਨੇ ਫਰੀ ਸੋਟੀ ਵਿਅਕਤੀਗਤ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਦੋ ਸੋਨ ਤਗ਼ਮੇ ਜਿੱਤੇ। ਇਸ ਤੋਂ ਇਲਾਵਾ ਸਿਮਰਨਜੀਤ ਕੌਰ ਅਤੇ ਚਾਹਤ ਨੇ ਅੰਡਰ- 19 ਟੀਮ ਡੈਮੋ ਈਵੈਂਟ ਵਿੱਚ ਸੋਨ ਤਗ਼ਮਾ ਪ੍ਰਾਪਤ ਕੀਤਾ ਜਦੋਂ ਕਿ ਜਸਲੀਨ ਕੌਰ ਨੇ ਅੰਡਰ- 25 ਟੀਮ ਡੈਮੋ ਈਵੈਂਟ ਵਿੱਚ ਸੋਨ ਤਗਮਾ ਜਿੱਤਿਆ। ਪ੍ਰਿੰਸੀਪਲ ਮੈਡਮ ਸੁਮਨ ਲਤਾ ਨੇ ਜੇਤੂ ਵਿਦਿਆਰਥਣਾਂ ਨੂੰ ਆਸ਼ੀਰਵਾਦ ਦਿੱਤਾ। ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਨਿਵੇਦਿਤਾ ਸ਼ਰਮਾ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
Advertisement
Advertisement