ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ: ਸੌਂਦ

ਕੈਬਨਿਟ ਮੰਤਰੀ ਨੇ ਸਡ਼ਕ ਪ੍ਰਾਜੈਕਟ ਦਾ ਉਦਘਾਟਨ ਕੀਤਾ
ਸੜਕ ਪ੍ਰਜੈਕਟ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਤਰੁਨਪ੍ਰੀਤ ਸੌਂਦ।
Advertisement
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 5.50 ਕਰੋੜ ਰੁਪਏ ਦੀ ਲਾਗਤ ਨਾਲ ਖੰਨਾ-ਮਾਲੇਰਕੋਟਲਾ ਸੜਕ ਵਾਇਆ ਭੁਮੱਦੀ ਅਤੇ ਚਕੋਹੀ ਤੱਕ ਜੀ ਟੀ ਰੋਡ ਦੀ ਵਿਸ਼ੇਸ਼ ਮੁਰੰਮਤ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਖੰਨਾ ਵਿੱਚ ਹੋਰ ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਖੰਨਾ ਵਿੱਚ ਮੀਂਹ ਕਾਰਨ ਖਰਾਬ ਟੁੱਟੀਆਂ ਸੜਕਾਂ ਦੀ ਵਿਸ਼ੇਸ਼ ਮੁਰੰਮਤ ਜੰਗੀ ਪੱਧਰ ’ਤੇ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸਾਰੀਆਂ ਸੜਕਾਂ ਦਾ ਨਿਰਮਾਣ ਅਗਲੇ ਕੁਝ ਦਿਨਾਂ ਵਿੱਚ ਪੂਰਾ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਉਸਾਰੀ ਅਧੀਨ ਸੜਕਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੇਂਡੂ ਵਸਨੀਕਾਂ ਨੂੰ ਸ਼ਹਿਰ ਵਰਗੀਆਂ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨਾ ਮਾਨ ਸਰਕਾਰ ਦੀ ਮੁੱਖ ਤਰਜੀਹ ਹੈ। ਇਸ ਲਈ ਮਾਨਸੂਨ ਸੀਜ਼ਨ ਖਤਮ ਹੋਣ ਤੋਂ ਤੁਰੰਤ ਬਾਅਦ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਉਸਾਰੀ ਸ਼ੁਰੂ ਕਰ ਦਿੱਤੀ ਗਈ ਸੀ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਪੰਚ-ਸਰਪੰਚ, ਸਥਾਨਕ ਨਿਵਾਸੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Advertisement
Advertisement
Show comments