ਸਰਕਾਰ ਨੇ ਵਾਅਦੇ ਤੇ ਗਾਰੰਟੀਆਂ ਪੂਰੀਆਂ ਕੀਤੀਆਂ: ਸਿੱਧੂ
ਪੰਜਾਬ ਸਰਕਾਰ ਦੇ 4 ਸਾਲ ਪੂਰੇ ਹੋਣ ਮੌਕੇ ‘ਸੰਵਾਦ’ ਮੁਹਿੰਮ ਤਹਿਤ ਸਮਾਗਮ
ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ’ਤੇ ਹਲਕਾ ਆਤਮ ਨਗਰ ਵਿੱਚ ਲੋਕ ਸੰਪਰਕ ਮੁਹਿੰਮ ਸੰਵਾਦ ਰਾਹੀਂ ਹਲਕਾ ਆਤਮ ਨਗਰ ਦੇ ਵਾਰਡ ਨੰਬਰ 44 ਵਿੱਚ ਇੱਕ ਸਮਾਗਮ ਹੋਇਆ, ਜਿਸ ਵਿੱਚ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਕੌਂਸਲਰ ਸੋਹਨ ਸਿੰਘ ਗੋਗਾ ਵੱਲੋਂ ਲੋਕਾਂ ਨਾਲ ਸੰਵਾਦ ਕੀਤਾ ਗਿਆ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਸਰਕਾਰ ਵੱਲੋਂ ਚਾਰ ਸਾਲਾਂ ਦੌਰਾਨ ਕੀਤੇ ਕੰਮਾਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲੋਕ ਮਾਨ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਤੋਂ ਖੁਸ਼ ਹਨ ਕਿਉਂਕਿ ਜਿਸ ਉਤਸ਼ਾਹ ਅਤੇ ਉਮੀਦ ਨਾਲ ਪੰਜਾਬ ਦੇ ਲੋਕਾਂ ਨੇ ਪਾਰਟੀ ਉਮੀਦਵਾਰਾਂ ਨੂੰ ਜਿਤਾ ਕੇ ਸਰਕਾਰ ਬਣਾਈ ਸੀ, ਉਹ ਲੋਕਾਂ ਦੀਆਂ ਉਮੀਦਾਂ ’ਤੇ ਪੂਰੀ ਤਰ੍ਹਾਂ ਖਰੀ ਉੱਤਰੀ ਹੈ।
ਵਿਧਾਇਕ ਸਿੱਧੂ ਨੇ ਦੱਸਿਆ ਕਿ ਜੋ ਵਾਅਦੇ ਅਤੇ ਗਾਰੰਟੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਸਨ, ਉਨ੍ਹਾਂ ਨੂੰ ਇੱਕ-ਇੱਕ ਕਰ ਕੇ ਪੂਰਾ ਕਰ ਲਿਆ ਗਿਆ ਹੈ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਕਰ ਦਿੱਤੀ ਗਈ ਹੈ। ਪੰਜਾਬ ਦੇ ਲੋਕ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਕਾਹਲ਼ੇ ਹਨ। ਇਸ ਮੌਕੇ ਮੁੱਖ ਮਹਿਮਾਨ ਵਜੋਂ ਜਗਮੀਤ ਸਿੰਘ ਨੋਨੀ ਕੌਂਸਲਰ ਅਤੇ ਸਪੋਕਸਮੈਨ ਨੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ।
ਵਾਰਡ ਨੰਬਰ 44 ਦੇ ਕੌਂਸਲਰ ਸੋਹਣ ਸਿੰਘ ਗੋਗਾ ਨੇ ਦੱਸਿਆ ਕਿ ਸਰਕਾਰ ਵੱਲੋਂ ਸ਼ਹਿਰ ਵਿੱਚ ਵੱਡੇ ਕਈ ਵੱਡੇ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਇਸ ਤੋਂ ਇਲਾਵਾ ਔਰਤਾਂ ਨੂੰ 1000 ਰੁਪਏ ਪੈਨਸ਼ਨ ਵਿਸਾਖੀ ਮੌਕੇ ਦੇਣ ਦੀ ਤਿਆਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਟਿਊਬਵੈੱਲ ਤੇ 2 ਆਮ ਆਦਮੀ ਕਲੀਨਿਕ ਤਿਆਰ ਹਨ। ਇਸ ਮੌਕੇ ਰਜਿੰਦਰ ਸਿੰਘ ਸਰਹਾਲੀ, ਵਿਪਨ ਸੇਠੀ, ਮਨਪ੍ਰੀਤ ਸਿੰਘ ਚੇਅਰਮੈਨ, ਇਕਬਾਲ ਕੌਰ, ਸੁਖਵਿੰਦਰ ਕੌਰ ਸੁੱਖੀ, ਕੁਲਵੀਰ ਸਿੰਘ ਦਿਆਲ ਢਿੱਲੋਂ, ਡਾ ਕੁਲਦੀਪ ਸਿੰਘ, ਅਵਤਾਰ ਸਿੰਘ, ਹਰਜੀਤ ਸਿੰਘ ਜੰਡੂ, ਮੋਹਣ ਸਿੰਘ ਲੋਟੇ, ਅਰਸ਼ ਬਿੱਲਾ, ਹਰਪ੍ਰੀਤ ਸਿੰਘ ਅਤੇ ਮਨਦੀਪ ਸਿੰਘ, ਨਰਿੰਦਰ ਸਿੰਘ ਮਠਾੜੂ, ਸੁਖਵਿੰਦਰ ਸਿੰਘ, ਗੈਰੀ ਸੱਗੂ, ਮੰਨੀ ਬੈਂਸ, ਹਰਦੇਵ ਸਿੰਘ ਸਾਗੋਵਾਲ, ਦਵਿੰਦਰ ਸ਼ਰਮਾ, ਆਕਾਸ਼ ਵਰਮਾ, ਸਤਵੰਤ ਸਿੰਘ ਮਠਾੜੂ, ਇੰਦਰਜੀਤ ਕੌਰ, ਹਰਪ੍ਰੀਤ ਸਿੰਘ ਸੈਣੀ, ਮਨਜੀਤ ਕੌਰ, ਮਨਦੀਪ ਸਿੰਘ, ਦਰਸ਼ਨ ਸਿੰਘ ਜੱਸਲ ਅਤੇ ਦਰਸ਼ਨ ਸਿੰਘ ਕੋਮਲ ਆਦਿ ਵੀ ਹਾਜ਼ਰ ਸਨ।

