ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ’ਚ ਸਰਕਾਰ ਨਾਕਾਮ: ਬਾਜਵਾ

ਕਾਂਗਰਸ ਦੇ ਹਲਕਾ ਇੰਚਾਰਜ ਵੱਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ
ਪਾਰਟੀ ਵਰਕਰਾਂ ਨਾਲ ਮੀਟਿੰਗ ਦੌਰਾਨ ਹਾਜ਼ਰ ਵਿਕਰਮ ਸਿੰਘ ਬਾਜਵਾ।
Advertisement

ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਅੱਜ ਇਥੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਲਕਾ ਸਾਹਨੇਵਾਲ ਦੇ ਸਰਕਾਰੀ ਦਫ਼ਤਰਾਂ ਵਿੱਚ ਫੈਲੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ।

ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਕ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਦਫ਼ਤਰ ਵਿੱਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ ਤੇ ਕੋਈ ਵੀ ਕੰਮ ਬਿਨ੍ਹਾਂ ਪੈਸਿਆਂ ਤੋਂ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਹਰ ਵਰਗ ਸਰਕਾਰੀ ਦਫ਼ਤਰਾਂ ਵਿੱਚ ਫੈਲੇ ਭ੍ਰਿਸ਼ਟਾਚਾਰ ਤੋਂ ਦੁਖੀ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬਾ ਵਾਸੀ ਇਸ ਲੋਟੂ ਸਰਕਾਰ ਤੋਂ ਛੁਟਕਾਰਾ ਚਾਹੁਦੇ ਹਨ ਤੇ ਸੂਬੇ ਅੰਦਰ ਵਿਕਾਸ ਕਰਵਾਉਣ ਲਈ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਬਲਵੀਰ ਸਿੰਘ ਬੁੱਢੇਵਾਲ, ਤਾਜ ਪਰਮਿੰਦਰ ਸਿੰਘ ਸੋਨੂ, ਰਮੇਸ਼ ਕੁਮਾਰ ਪੱਪੂ (ਤਿੰਨੋ ਬਲਾਕ ਪ੍ਰਧਾਨ), ਜਸਪਾਲ ਸਿੰਘ ਗਾਹੀ ਭੈਣੀ ਸਾਬਕਾ ਬਲਾਕ ਪ੍ਰਧਾਨ, ਸਾਬਕਾ ਚੇਅਰਮੈਨ ਜਗਜੀਤ ਸਿੰਘ ਪ੍ਰਿਥੀਪੁਰ, ਰਵਨੀਤ ਸਿੰਘ ਗਿੱਲ ਮੈਂਬਰ ਜ਼ਿਲਾ ਪ੍ਰੀਸ਼ਦ, ਸੀਨੀਅਰ ਆਗੂ ਜੈਮਲ ਸਿੰਘ ਚੌਹਾਨ, ਕੌਂਸਲਰ ਗੁਰਮੀਤ ਸਿੰਘ ਮੁੰਡੀਆ, ਸਰਪੰਚ ਸੁਰਿੰਦਰ ਕੁਮਾਰ ਬੀਟਾ, ਪੰਚ ਗੁਰਜੰਟ ਸਿੰਘ, ਯੂਥ ਆਗੂ ਕਾਲੂ ਮਾਂਗਟ, ਦੀਪਕ ਛਾਬੜਾ, ਕਮਲਜੀਤ ਸਿੰਘ ਬੋਪਾਰਾਏ, ਸਾਬਕਾ ਸਰਪੰਚ ਗੁਰਜਿੰਦਰ ਸਿੰਘ ਗੋਗੀ, ਹੈਪੀ ਮੁੰਡੀਆਂ, ਕੌਂਸਲਰ ਅਵਤਾਰ ਸਿੰਘ ਚਾਹਲ, ਗੁਰਮੇਲ ਸਿੰਘ ਗੇਲੀ, ਰੁਪਿੰਦਰ ਸਿੰਘ ਬੂਟਾ ਬਿਲਗਾ, ਬਾਬਾ ਚਮਕੌਰ ਸਿੰਘ, ਸਰਪੰਚ ਅਵਤਾਰ ਸਿੰਘ ਮਜਾਰਾ, ਬੱਗਾ ਮਾਛੀਆਂ ਤੇ ਹੋਰ ਹਾਜ਼ਰ ਸਨ।

Advertisement

Advertisement