ਸਰਕਾਰ ਲੋਕਾਂ ਦੀ ਰਾਖੀ ’ਚ ਨਾਕਾਮ: ਸੋਢੀ
ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਸਰਕਾਰ ’ਤੇ ਲੋਕਾਂ ਦੀ ਰੱਖਿਆ ਵਿੱਚ ਅਸਫ਼ਲ ਰਹਿਣ ਦਾ ਦੋਸ਼ ਲਗਾਇਆ ਹੈ। ਇੱਥੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ...
ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਸਰਕਾਰ ’ਤੇ ਲੋਕਾਂ ਦੀ ਰੱਖਿਆ ਵਿੱਚ ਅਸਫ਼ਲ ਰਹਿਣ ਦਾ ਦੋਸ਼ ਲਗਾਇਆ ਹੈ। ਇੱਥੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਤਲਾਂ ਦੀ ਇੱਕ ਲੜੀ ਨੇ ਕਾਨੂੰਨ-ਵਿਵਸਥਾ ਬਣਾਈ ਰੱਖਣ ਦੀ ਸਰਕਾਰ ਦੀ ਸਮਰੱਥਾ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਮਾਨਸਾ ਨਿਵਾਸੀ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਘਟਨਾ ਨੇ ਨਸ਼ੇ ਖ਼ਿਲਾਫ਼ ਮੁਹਿੰਮ ਨੂੰ ਲੈ ਕੇ ਸੂਬੇ ਦੀ ਸਰਕਾਰ ਦੇ ਝੂਠੇ ਦਾਅਵਿਆਂ ਨੂੰ ਉਜਾਗਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਆਗੂ ਨਸ਼ੇ ਖ਼ਿਲਾਫ਼ ਜੰਗ ਛੇੜਨ ਦਾ ਦਾਅਵਾ ਕਰ ਰਹੇ ਹਨ, ਉੱਥੇ ਦੂਜੇ ਪਾਸੇ ਨਸ਼ੇ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਆਪਣੀਆਂ ਜਾਨਾਂ ਗੁਆ ਰਹੇ ਹਨ। ਰਾਣਾ ਸੋਢੀ ਨੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦੀ ਭਾਜਪਾ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਪਾਰਟੀ ਦੋ ਸਾਲਾਂ ਦੇ ਅੰਦਰ ਪੰਜਾਬ ਵਿੱਚੋਂ ਨਸ਼ੇ ਨੂੰ ਖ਼ਤਮ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸੰਕਲਪ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਤੋਂ ਸਹਿਯੋਗ ਦੀ ਮੰਗ ਕਰਦਿਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਅਗਵਾਈ ਹੇਠ ਸਰਕਾਰ ਬਣਾਉਣ ਲਈ ਅੱਗੇ ਆ ਕੇ ਭਾਜਪਾ ਨੂੰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।

