ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਰਾਸਤੀ ਤੇ ਆਧੁਨਿਕ ਖੇਡਾਂ ਨੂੰ ਉਤਸ਼ਾਹਿਤ ਕਰ ਰਹੀ ਹੈ ਸਰਕਾਰ: ਅਲਗ

ਸੂਬਾ ਸਰਕਾਰ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਪਿੰਡ ਪੱਧਰ ’ਤੇ ਰਿਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸਪੋਰਟਸ ਵਿੰਗ ਲੁਧਿਆਣਾ ਦੀ ਪ੍ਰਧਾਨ ਤੇ ਪਿੱਕਲਬਾਲ ਐਸੋਸੀਏਸ਼ਨ ਪੰਜਾਬ ਦੀ ਜੁਆਇੰਟ ਸਕੱਤਰ ਸੋਨੀਆ...
ਸੋਨੀਆ ਅਲਗ
Advertisement

ਸੂਬਾ ਸਰਕਾਰ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਪਿੰਡ ਪੱਧਰ ’ਤੇ ਰਿਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸਪੋਰਟਸ ਵਿੰਗ ਲੁਧਿਆਣਾ ਦੀ ਪ੍ਰਧਾਨ ਤੇ ਪਿੱਕਲਬਾਲ ਐਸੋਸੀਏਸ਼ਨ ਪੰਜਾਬ ਦੀ ਜੁਆਇੰਟ ਸਕੱਤਰ ਸੋਨੀਆ ਅਲਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਵਿਰਾਸਤੀ ਪੇਂਡੂ ਖੇਡ ਬੈਲ ਗੱਡੀਆਂ ਦੀ ਦੌੜ ’ਤੇ ਸੁਪਰੀਮ ਕੋਰਟ ਵੱਲੋਂ ਲਗਾਈ ਗਈ ਰੋਕ ਨੂੰ ਵਿਧਾਨ ਸਭਾ ’ਚ ਮਤਾ ਪਾਸ ਕਰਕੇ ਹਟਾ ਕੇ ਦਿੱਤਾ ਹੈ। ਇਸ ਨਾਲ ਮੁੜ ਤੋਂ ਪੰਜਾਬ ਦੇ ਵਿਰਾਸਤੀ ਪੇਂਡੂ ਖੇਡ ਮੇਲਿਆਂ ਵਿੱਚ ਪੇਂਡੂ ਖੇਡ ਬੈਲ ਗੱਡੀਆਂ ਦੀਆਂ ਦੌੜਾਂ ਦੀ ਸ਼ੁਰੂਆਤ ਹੋ ਜਾਵੇਗੀ। ਪ੍ਰਧਾਨ ਸੋਨੀਆ ਅਲਗ ਨੇ ਕਿਹਾ ਕਿ ਪੰਜਾਬ ਵਿੱਚ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸਾਹਿਤ ਕੀਤਾ ਜਾ ਰਿਹਾ ਹੈ। ਨੌਜਵਾਨਾਂ ਦੇ ਵਧ ਰਹੇ ਉਤਸ਼ਾਹ ਨੂੰ ਦੇਖਦੇ ਹੋਏ ਵਿਰਾਸਤੀ ਖੇਡਾਂ ਦੇ ਨਾਲ ਨਾਲ ਆਧੁਨਿਕ ਖੇਡ ਪਿੱਕਲਬਾਲ ਨੂੰ ਵੀ ਪੰਜਾਬ ਵਿੱਚ ਸ਼ੁਰੂ ਕੀਤਾ ਜਾ ਰਿਹਾ ਹੈ। ਜਿਸ ਦਾ ਐਲਾਨ ਜਲਦ ਹੀ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਖੇਡ ਨੂੰ ਪੰਜਾਬ ਵਿੱਚ ਸ਼ੁਰੂ ਕਰਨ ਲਈ ਮੁੱਖ ਮੰਤਰੀ ਮਾਨ ਨੇ ਹਰੀ ਝੰਡੀ ਦੇ ਦਿੱਤੀ ਹੈ। ਇਸ ਖੇਡ ਦੇ ਸ਼ੁਰੂ ਹੋਣ ਨਾਲ ਪੰਜਾਬ ਖੇਡਾਂ ਵਿੱਚ ਇੱਕ ਵਿਸ਼ੇਸ਼ ਹਬ ਬਣ ਜਾਵੇਗਾ।

Advertisement

Advertisement