ਸਰਕਾਰ ਨੇ ਐੱਸਸੀ ਭਾਈਚਾਰੇ ਦਾ ਕਰਜ਼ਾ ਮੁਆਫ਼ ਕਰਕੇ ਵੱਡੀ ਰਾਹਤ ਦਿੱਤੀ: ਗੱਜਣਮਾਜਰਾ
ਨਿੱਜੀ ਪੱਤਰ ਪ੍ਰੇਰਕ
ਅਹਿਮਦਗੜ੍ਹ ,12 ਜੁਲਾਈ
ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਅੱਜ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਐੱਸਸੀ ਭਾਈਚਾਰੇ ਦੇ 10 ਲਾਭਪਾਤਰੀਆਂ ਨੂੰ 11 ਲੱਖ 18 ਹਜਾਰ 360 ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਦੀ ਵੰਡ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਐਸ.ਸੀ. ਭਾਈਚਾਰੇ ਨਾਲ ਸੰਬੰਧਤ ਪਰਿਵਾਰਾਂ ਵੱਲੋਂ ਲਏ ਗਏ ਕਰਜ਼ਿਆਂ ਨੂੰ ਮੁਆਫ਼ ਕਰਕੇ ਗਰੀਬ ਪਰਿਵਾਰਾਂ ਦੀ ਬਾਂਹ ਫੜਨ ਦਾ ਵੱਡਾ ਉਪਰਾਲਾ ਕੀਤਾ ਹੈ।
ਵਿਧਾਇਕ ਅਮਰਗੜ੍ਹ ਨੇ ਦੱਸਿਆ ਕਿ ਮਾਲੇਰਕੋਟਲਾ ਜ਼ਿਲ੍ਹੇ ਅੰਦਰ 13 ਲਾਭਪਾਤਰੀਆਂ ਨੂੰ 13 ਲੱਖ 84 ਹਜਾਰ 721 ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ਮਿਲਿਆ ਹੈ । ਉਨ੍ਹਾਂ ਹੋਰ ਦੱਸਿਆ ਕਿ ਫੈਸਲਾਕੁੰਨ ਕਾਰਵਾਈ ਨਾਲ ਪੰਜਾਬ ਦੇ 4727 ਗਰੀਬ ਅਨੁਸੂਚਿਤ ਪਰਿਵਾਰਾਂ ਦਾ 31 ਮਾਰਚ 2020 ਤੱਕ ਦਾ ਕਰਜਾ ਮੁਆਫ਼ ਕਰਕੇ ਪੰਜਾਬ ਸਰਕਾਰ ਨੇ ਜੋ ਇਤਿਹਾਸਕ ਫੈਸਲਾ ਲਿਆ ਹੈ, ਉਥੇ ਹੀ ਵਿੱਤੀ ਬੋਝ ਨਾਲ ਜੂਝ ਰਹੇ ਇਨ੍ਹਾਂ ਪਰਿਵਾਰਾਂ ਨੂੰ ਵੱਡੀ ਰਾਹਤ ਦੇ ਲੋਕਪੱਖੀ ਸਰਕਾਰ ਹੋਣ ਦਾ ਸਬੂਤ ਦਿੱਤਾ ਹੈ।