ਸਾਇੰਸ ਸਟੇਟ ਸੈਮੀਨਾਰ ਮੁਕਾਬਲਿਆਂ ’ਚ ਸਰਕਾਰੀ ਸਕੂਲ ਲੜਕੇ ਅੱਵਲ
ਸ਼ੰਕਰ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਛੀਵਾੜਾ ਸਾਹਿਬ ਨੇ ਬਲਾਕ ਪੱਧਰੀ ਸਾਇੰਸ ਸਟੇਟ ਸੈਮੀਨਾਰ ਤਹਿਤ ਹੋਏ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਆਂ ਵਿੱਚ ਕਰਵਾਏ ਇਸ ਪ੍ਰੋਗਰਾਮ ਤਹਿਤ ਸਕੂਲ ਦੇ ਦਸਵੀਂ ਦੇ ਵਿਦਿਆਰਥੀ ਸੋਨੂ ਕੁਮਾਰ...
Advertisement
ਸ਼ੰਕਰ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਛੀਵਾੜਾ ਸਾਹਿਬ ਨੇ ਬਲਾਕ ਪੱਧਰੀ ਸਾਇੰਸ ਸਟੇਟ ਸੈਮੀਨਾਰ ਤਹਿਤ ਹੋਏ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਆਂ ਵਿੱਚ ਕਰਵਾਏ ਇਸ ਪ੍ਰੋਗਰਾਮ ਤਹਿਤ ਸਕੂਲ ਦੇ ਦਸਵੀਂ ਦੇ ਵਿਦਿਆਰਥੀ ਸੋਨੂ ਕੁਮਾਰ ਨੇ ਬਲਾਕ ਮਾਛੀਵਾੜਾ ਇਕ ਦੇ ਸਾਰੇ ਸਕੂਲਾਂ ’ਚੋਂ ਪਹਿਲੇ ਨੰਬਰ ’ਤੇ ਰਹਿ ਕੇ ਸੰਸਥਾ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਨਿਰੰਜਨ ਕੁਮਾਰ ਨੇ ਸੋਨੂ ਕੁਮਾਰ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕਰਦਿਆਂ ਜਿੱਥੇ ਵਿਦਿਆਰਥੀ ਨੂੰ ਹੱਲਾਸ਼ੇਰੀ ਦਿੱਤੀ ਉੱਥੇ ਬਾਕੀ ਵਿਦਿਆਰਥੀਆਂ ਨੂੰ ਵੀ ਇਸੇ ਤਰ੍ਹਾਂ ਅੱਗੇ ਵਧਣ ਲਈ ਪ੍ਰੇਰਨਾ ਦਿੱਤੀ। ਇਸ ਮੌਕੇ ਗਾਈਡ ਟੀਚਰ ਮੈਡਮ ਗੁਰਪ੍ਰੀਤ ਕੌਰ ਦੇ ਨਾਲ ਸਮੂਹ ਸਟਾਫ਼ ਹਾਜ਼ਰ ਸਨ।
Advertisement
Advertisement