ਖੇਤਰੀ ਪ੍ਰਤੀਨਿਧ
ਲੁਧਿਆਣਾ, 1 ਜੁਲਾਈ
ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੀ ਮੀਟਿੰਗ ’ਚ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੇ ਕੁੱਲ ਬਜਟ ਦਾ 30 ਪ੍ਰਤੀਸ਼ਤ ਹਿੱਸਾ ਸਿੱਖਿਆ ਲਈ ਰਾਖਵਾਂ ਰੱਖਣਾ ਚਾਹੀਦਾ ਹੈ। ਇਸ ਮੀਟਿੰਗ ਵਿੱਚ ਸਰਪ੍ਰਸਤ ਚਰਨ ਸਿੰਘ ਸਰਾਭਾ, ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਾੜੀਮੇਘਾ, ਪ੍ਰਵੀਨ ਕੁਮਾਰ, ਸੁਖਜਿੰਦਰ ਸਿੰਘ ਖਾਨਪੁਰ, ਨਵੀਨ ਸਚਦੇਵਾ, ਬਲਕਾਰ ਵਲਟੋਹਾ, ਪ੍ਰੇਮ ਚਾਵਲਾ ਅਤੇ ਟਹਿਲ ਸਿੰਘ ਸਰਾਭਾ ਆਦਿ ਹਾਜ਼ਰ ਸਨ। ਅਧਿਆਪਕ ਆਗੂਆਂ ਨੇ ਕਿਹਾ ਕਿ ਮੀਡੀਆ ਰਾਹੀਂ ਪ੍ਰਾਪਤ ਜਾਣਕਾਰੀ ਅਨੁਸਾਰ ਮੌਜੂਦਾ ਸੂਬਾ ਸਰਕਾਰ ਨੇ ਸਿੱਖਿਆ ਲਈ ਕੁੱਲ ਬਜਟ ਦਾ ਸਿਰਫ਼ 6 ਫ਼ੀਸਦੀ ਰੱਖਿਆ ਹੈ। ਸਿੱਖਿਆ ਦੇ ਲਈ ਦਿੱਲੀ ਵਿੱਚ ਰੱਖੇ 25 ਫ਼ੀਸਦੀ ਬਜਟ ਦੀ ਬਜਾਇ ਪੰਜਾਬ ਨੇ ਮਾਮੂਲੀ ਬਜਟ ਰੱਖਿਆ ਹੈ। ਉਨ੍ਹਾਂ ਸਰਕਾਰ ਨੂੰ ਦਿੱਲੀ ਮਾਡਲ ਨੂੰ ਛੱਡ ਕੇ ਪੰਜਾਬ ਲਈ ਵਧੀਆ ਪੜ੍ਹਾਈ ਸਹੂਲਤਾਂ ਦੇਣ ਦੀ ਗੱਲ ਕਰਨ ’ਤੇ ਜ਼ੋਰ ਦਿੱਤਾ। ਇਸ ਮੀਟਿੰਗ ’ਚ ਉਕਤ ਤੋਂ ਇਲਾਵਾ ਕਾਰਜ ਸਿੰਘ ਕੈਰੋਂ, ਮੇਘਇੰਦਰ ਹਿੰਮਤਪੁਰਾ, ਜੋਰਾ ਸਿੰਘ, ਪਰਮਿੰਦਰਪਾਲ ਸਿੰਘ ਆਦਿ ਵੀ ਹਾਜ਼ਰ ਸਨ।