DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਰਕਾਰ ਆੜ੍ਹਤੀਆਂ ਦੀਆਂ ਮੰਗਾਂ ਲਈ ਗੰਭੀਰ: ਜੱਲ੍ਹਾ

ਫੈਡਰੇਸ਼ਨ ਵੱਲੋਂ ਹੜਤਾਲ ਦਾ ਸੱਦਾ ਸਿਆਸੀ ਡਰਾਮਾ ਕਰਾਰ

  • fb
  • twitter
  • whatsapp
  • whatsapp
Advertisement

ਆੜ੍ਹਤ ਐਸੋਸੀਏਸ਼ਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ (ਏ ਪੀ) ਨੇ ਫੈਡਰੇਸ਼ਨ ਵੱਲੋਂ ਦਿੱਤੇ ਹੜਤਾਲ ਦੇ ਸੱਦੇ ਨੂੰ ਸਿਆਸੀ ਡਰਾਮਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਜਾਣ-ਬੁੱਝ ਕੇ ਸੂਬਾ ਸਰਕਾਰ ਨੂੰ ਬਦਨਾਮ ਕਰਨ ਲਈ ਚੁੱਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਪਹਿਲਾਂ ਹੀ ਆੜ੍ਹਤੀਆਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਹੈ। ਏ ਪੀ ਜੱਲ੍ਹਾ ਨੇ ਅੱਗੇ ਕਿਹਾ ਕਿ ਕਣਕ ਦੇ ਸੀਜ਼ਨ ਦੇ ਸ਼ੁਰੂ ’ਚ ਹੀ ਹੜਤਾਲ ਦਾ ਐਲਾਨ ਕਰਨਾ, ਸਿੱਧਾ ਕਿਸਾਨਾਂ ਦਾ ਨੁਕਸਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਹੜਤਾਲ ਵਿੱਚ ਸ਼ਾਮਲ ਨਹੀਂ ਹੈ। ਪੰਜਾਬ ਦੀਆਂ ਦਾਣਾ ਮੰਡੀਆਂ ਵਿੱਚ ਖਰੀਦ ਜਾਰੀ ਰਹੇਗੀ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਸੂਬਾ ਮੀਤ ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ ਨੇ ਆੜ੍ਹਤੀਆਂ ਨੂੰ ਅਪੀਲ ਕੀਤੀ ਹੈ ਕਿ ਮੰਡੀਆਂ ਵਿੱਚ ਕੋਈ ਹੜਤਾਲ ਨਹੀਂ, ਦੁਕਾਨਾਂ ਖੁੱਲੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਜਿਸ ਵੀ ਆੜ੍ਹਤੀ ਭਰਾ ਦੀ ਦੁਕਾਨ ਨੇ ਕਣਕ ਦੀ ਫਸਲ ਆਉਂਦੀ ਹੈ, ਉਸਦਾ ਭਾਅ ਲਵਾਇਆ ਜਾਵੇ।

Advertisement

Advertisement
Advertisement
×