ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 3 ਨਵੰਬਰ
ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਬਿਜਲੀ ਦਰਾਂ ਨੂੰ ਘਟਾਉਣ ਦੇ ਲਏ ਫੈਸਲੇ ਦੀ ਸ਼ਲਾਘਾ ਕੀਤੀ, ਨਾਲ ਹੀ ਉਨ੍ਹਾਂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੂੰ ਚਿੱਟੇ ਦੇ ਵੱਡੇ ਮੱਗਰਮੱਛ, ਰੇਤ ਮਾਫੀਆ ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਵੀ ਤੁਰੰਤ ਸਜ਼ਾ ਦੇਣੀ ਚਾਹੀਦੀ ਹੈ। ਵਿਧਾਇਕ ਬੈਂਸ ਨੇ ਵਾਰਡ ਨੰਬਰ 41 ਦੇ ਮੁਹੱਲਾ ਜਨਤਾ ਨਗਰ ’ਚ ਗਲੀ ਨੰਬਰ 5 ਨੂੰ ਆਪਣੇ ਕੋਟੇ ਵਿੱਚੋਂ ਕਰੀਬ 55 ਲੱਖ ਦੀ ਲਾਗਤ ਤੇ ਆਰਐੱਮਸੀ ਨਾਲ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਉਦਘਾਟਨ ਦੌਰਾਨ ਇਲਾਕਾ ਵਾਸੀਆਂ ਨੇ ਵਿਧਾਇਕ ਬੈਂਸ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਦਾ ਸਨਮਾਨ ਵੀ ਕੀਤਾ। ਇਸ ਦੌਰਾਨ ਕੌਸਲਰ ਸਿਕੰਦਰ ਸਿੰਘ ਪੰਨੂ ਤੋਂ ਪਾਰਟੀ ਵਰਕਰ ਹਾਜ਼ਰ ਸਨ।