ਸਰਕਾਰ ਨਾਜਾਇਜ਼ ਮਾਈਨਿੰਗ ਰੋਕੇ: ਬਾਜਵਾ
ਵਿਧਾਨ ਸਭਾ ਹਲਕਾ ਸਾਹਨੇਵਾਲ ਵਿੱਚ ਸਤਲੁਜ ਦਰਿਆ ਦੇ ਕਿਨਾਰੇ ਕਈ ਪਿੰਡਾਂ ਵਿਚ ਧੜੱਲੇ ਨਾਲ ਗੈਰ-ਕਾਨੂੰਨੀ ਮਾਈਨਿੰਗ ਹੋ ਰਹੀ ਹੈ ਜਿਸ ’ਤੇ ਸੂਬਾ ਸਰਕਾਰ ਨੂੰ ਤੁਰੰਤ ਰੋਕ ਲਾਉਣੀ ਚਾਹੀਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ...
Advertisement
ਵਿਧਾਨ ਸਭਾ ਹਲਕਾ ਸਾਹਨੇਵਾਲ ਵਿੱਚ ਸਤਲੁਜ ਦਰਿਆ ਦੇ ਕਿਨਾਰੇ ਕਈ ਪਿੰਡਾਂ ਵਿਚ ਧੜੱਲੇ ਨਾਲ ਗੈਰ-ਕਾਨੂੰਨੀ ਮਾਈਨਿੰਗ ਹੋ ਰਹੀ ਹੈ ਜਿਸ ’ਤੇ ਸੂਬਾ ਸਰਕਾਰ ਨੂੰ ਤੁਰੰਤ ਰੋਕ ਲਾਉਣੀ ਚਾਹੀਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਸਾਹਨੇਵਾਲ ਅੰਦਰ ਕੁਝ ਸੱਤਾਧਾਰੀ ਆਗੂ ਲੰਬੇ ਸਮੇਂ ਤੋਂ ਮਾਈਨਿੰਗ ਦਾ ਧੰਦਾ ਚਲਾ ਰਹੇ ਹਨ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਰਪੱਖ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜੈਮਲ ਸਿੰਘ ਚੌਹਾਨ, ਜ਼ਿਲ੍ਹਾ ਪਰਿਸ਼ਦ ਮੈਂਬਰ ਬਲਵਿੰਦਰ ਸਿੰਘ ਨੂਰਵਾਲ, ਸਰਪੰਚ ਰੁਪਿੰਦਰ ਸਿੰਘ ਨੂਰਵਾਲ ਤੇ ਕਮਲਜੀਤ ਸਿੰਘ ਬੋਪਾਰਾਏ ਆਦਿ ਹਾਜ਼ਰ ਸਨ।
Advertisement
Advertisement
×

