ਬੰਦੀ ਸਿੰਘਾਂ ਦੀ ਰਿਹਾਈ ਲਈ ਠੋਸ ਫ਼ੈਸਲਾ ਲਵੇ ਸਰਕਾਰ: ਗਰੇਵਾਲ
ਸਿੱਖ ਸਟੂਡੈਂਰਸ ਫੈਡਰੇਸ਼ਨ ਦੇ ਪ੍ਰਧਾਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਪਿਛਲੇ ਲੰਮੇ ਸਮੇਂ ਤੋਂ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਅਹਿਮ ਮਾਮਲਾ ਹੈ। ਕਈ ਬੰਦੀ...
ਸਿੱਖ ਸਟੂਡੈਂਰਸ ਫੈਡਰੇਸ਼ਨ ਦੇ ਪ੍ਰਧਾਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਪਿਛਲੇ ਲੰਮੇ ਸਮੇਂ ਤੋਂ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਅਹਿਮ ਮਾਮਲਾ ਹੈ। ਕਈ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਤੋਂ ਵੱਧ ਸਮਾਂ ਜੇਲ੍ਹਾਂ ਵਿੱਚ ਬਿਤਾਅ ਚੁੱਕੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਰਿਹਾਈ ਦਾ ਮਾਮਲਾ ਲਮਕਿਆ ਹੋਇਆ ਹੈ। ਦੂਜੇ ਪਾਸੇ ਸੌਦਾ ਸਾਧ ਸਮੇਤ ਕਈ ਹੋਰ ਕੈਦੀਆਂ ਨੂੰ ਵਾਰ-ਵਾਰ ਪੈਰੋਲ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕਾਨੂੰਨ ਸਾਰਿਆਂ ਲਈ ਬਰਾਬਰ ਹੈ ਤਾਂ ਫਿਰ ਬੰਦੀ ਸਿੰਘਾਂ ਨਾਲ ਇਹ ਵੱਖਰਾ ਵਤੀਰਾ ਕਿਉਂ ਕੀਤਾ ਜਾ ਰਿਹਾ ਹੈ। ਇਹ ਸਿੱਖ ਕੌਮ ਦੇ ਮਨਾਂ ਵਿੱਚ ਵੱਡਾ ਸਵਾਲ ਪੈਦਾ ਕਰਦਾ ਹੈ।
ਉਨ੍ਹਾਂ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਸਬੰਧੀ ਕੇਂਦਰ ਸਰਕਾਰ ਵਲੋਂ ਐਲਾਨ ਕੀਤੇ ਜਾਣ ਦੇ ਬਾਵਜੂਦ ਮਾਮਲਾ ਅਜੇ ਤਕ ਹੱਲ ਨਹੀਂ ਹੋਇਆ ਹੈ। ਇਸ ਲਈ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਠੋਸ ਫ਼ੈਸਲਾ ਲੈਣਾ ਚਾਹੀਦਾ ਹੈ। ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ 29 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਵਿੱਚ ਫੈਡਰੇਸ਼ਨ ਵੱਡੇ ਪੱਧਰ ’ਤੇ ਸ਼ਮੂਲੀਅਤ ਕਰੇਗੀ।

