ਖੇਤਰੀ ਪ੍ਰਤੀਨਿਧ
ਲੁਧਿਆਣਾ, 1 ਨਵੰਬਰ
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨਸੂਰਾਂ ਦੀਆਂ ਵਿਦਿਆਰਥਣਾਂ ਨੇ ਪਿਛਲੇ ਦਿਨੀਂ ਸੂਬਾ ਪੱਧਰੀ ਗਤਕਾ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੀ 10ਵੀਂ ਜਮਾਤ ਦੀ ਵਿਦਿਆਰਥਣ ਗਗਨਪ੍ਰੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਫੁਟਬਾਲ ਮੁਕਾਬਲਿਆਂ ਵਿੱਚੋਂ ਸਕੂਲ ਦੀ ਜ਼ੋਨ ਅਤੇ ਤਹਿਸੀਲ ਜੇਤੂ ਟੀਮ ਨੇ ਜ਼ਿਲ੍ਹੇ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਗੁਰੂ ਨਾਨਕ ਕਾਲਜ ਨਾਰੰਗਵਾਲ ਵਿਚ ਹੋਏ ਕਵਿਤਾ ਉਚਾਰਨ ਮੁਕਾਬਲੇ ’ਚੋਂ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਬੋਲਦਿਆਂ ਸਕੂਲ ਪ੍ਰਿੰਸੀਪਲ ਇੰਦਰਜੀਤ ਕੌਰ ਕੰਗ ਨੇ ਸਮੁੱਚੇ ਸਟਾਫ ਅਤੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਲੈਕਚਰਾਰ ਹਰਜੀਤ ਸਿੰਘ ਰਤਨ ਨੇ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਨਾਲ਼ ਬੱਚੇ ਅੰਦਰ ਆਤਮ-ਵਿਸ਼ਵਾਸ਼ ਵਧਦਾ ਹੈ ਅਤੇ ਇਹ ਆਤਮ-ਵਿਸ਼ਵਾਸ਼ ਵਿਦਿਆਰਥੀ ਦਾ ਸਭ ਤੋਂ ਵੱਡਾ ਗਹਿਣਾ ਹੈ। ਇਸ ਮੌਕੇ ਲੈਕਚਰਾਰ ਅਵਨਿੰਦਰ ਸਿੰਘ, ਨਵਪ੍ਰੀਤ ਸਿੰਘ ਜੈਨਪੁਰ, ਗੁਰਮੀਤ ਸਿੰਘ, ਗੁਰਜੋਤ ਸਿੰਘ, ਮਨਜਿੰਦਰ ਸਿੰਘ, ਚਰਨਜੀਤ ਸਿੰਘ, ਸਤੀਸ਼ ਕੁਮਾਰ, ਮੰਜੂ ਸ਼ਰਮਾ, ਮਨੀ ਅਹੂਜਾ, ਬਲਵਿੰਦਰ ਕੌਰ, ਕਮਲਜੀਤ ਕੌਰ, ਰੇਨੂੰ ਮਦਾਨ, ਰੰਜਨ ਕੌਰ, ਨਰਿੰਦਰਪਾਲ ਕੌਰ, ਅਮਰਜੀਤ ਕੌਰ, ਰਵਿੰਦਰ ਕੌਰ, ਮਨਦੀਪ ਕੌਰ ਤੇ ਨਮਿਤਾ ਗਰੋਵਰ ਵੀ ਹਾਜ਼ਰ ਸਨ।