ਪਾਇਲ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਝੋਨੇ ਦੀ ਲੁਆਈ ਲੇਟ ਕਰਵਾਉਣ ਸਦਕਾ ਪਛੇਤੀ ਝੋਨੇ ਦੀ ਪਨੀਰੀ ਪਾਣੀ ਵਿੱਚ ਡੁੱਬਣ ਕਾਰਨ ਪਿੰਡ ਘੁਡਾਣੀ ਕਲਾਂ, ਘਣਗਸ, ਲਹਿਲ ਤੇ ਹੋਰ ਪਿੰਡਾਂ ਵਿੱਚ ਪਾਣੀ ਖੜ੍ਹਨ ਨਾਲ ਝੋਨੇ ਦੀ ਫ਼ਸਲ ਤਬਾਹ ਹੋ ਗਈ ਹੈ ਅਤੇ ਲੁਆਈ ਵੀ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਤਬਾਹ ਹੋਈ ਫ਼ਸਲ ਦੀ ਤੁਰੰਤ ਗਿਰਦਾਵਰੀ ਕਰ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ। -ਪੱਤਰ ਪ੍ਰੇਰਕ