ਖੇਤਰੀ ਪ੍ਰਤੀਨਿਧ
ਲੁਧਿਆਣਾ, 11 ਮਈ
ਖ਼ਾਲਸਾ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਫਾਰ ਵਿਮੈੱਨ, ਸਿਵਲ ਲਾਈਨ ਵਿੱਚ 6ਵਾਂ ਡਿਗਰੀ ਵੰਡ ਸਮਾਗਮ ਹੋਇਆ ਜਿਸ ਦੌਰਾਨ 280 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ। ਸਮਾਗਮ ਵਿੱਚ ਲੈਫਟੀਨੈਂਟ ਜਨਰਲ ਡਾ. ਜੇ ਐੱਸ ਚੀਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਿਸ ਦੌਰਾਨ ਕਾਲਜ ਦੇ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਦੀ ਪੜ੍ਹਾਈ ਪੂਰੀ ਕਰਨ ਵਾਲੇ 280 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ। ਇਸ ਮੌਕੇ ਨਵ ਪੰਕਜ ਕ੍ਰੀਏਸ਼ਨ ਦੇ ਪ੍ਰਬੰਧਕੀ ਡਾਇਰੈਕਟਰ ਨੀਰਜ ਜੈਨ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ’ਵਰਸਿਟੀ ਵਿੱਚੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ 34 ਵਿਦਿਆਰਥੀਆਂ ਨੂੰ ਇਨਾਮ ਵੰਡੇ। ਇਸ ਤੋਂ ਪਹਿਲਾਂ ਇੰਸਟੀਚਿਊਟ ਦੀ ਡਾਇਰਕੈਟਰ ਡਾ. ਹਰਪ੍ਰੀਤ ਕੌਰ ਨੇ ਸਾਲਾਨਾ ਰਿਪੋਰਟ ਪੜ੍ਹੀ। ਪ੍ਰਧਾਨ ਗੁਰਸਿਮਰਨ ਸਿੰਘ ਨੇ ਡਿਗਰੀਆਂ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਚੰਗੇ ਭਵਿੱਖ ਦੀ ਕਾਮਨਾ ਕੀਤੀ।