ਸੈਂਟੀਨਲ ਇੰਟਰਨੈਸ਼ਨਲ ਸਕੂਲ ’ਚ ‘ਗ੍ਰੇਂਡ ਪੈਰੇਂਟਸ ਡੇਅ’ ਮਨਾਇਆ
ਸੈਂਟੀਨਲ ਇੰਟਰਨੈਸ਼ਨਲ ਸਕੂਲ ਵਿੱਚ ਬੱਚਿਆਂ ਦੀ ਜਿੰਦਗੀ ਵਿੱਚ ਬਜ਼ੁਰਗਾਂ ਦੀ ਅਹਿਮੀਅਤ ਨੂੰ ਮੁੱਖ ਰੱਖਦਿਆਂ ‘ਗ੍ਰੇਂਡ ਪੈਰੇਂਟਸ ਡੇ’ ਮਨਾਇਆ ਗਿਆ। ਇਸ ਵਿੱਚ ਪ੍ਰੀ-ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਦੇ ਦਾਦਾ-ਦਾਦੀ, ਨਾਨਾ-ਨਾਨੀ ਵੱਲੋਂ ਬੜੀ ਹੀ ਖੁਸ਼ੀ ਨਾਲ ਸ਼ਿਰਕਤ ਕੀਤੀ ਗਈ। ਇਸ ਮੌਕੇ ਤੇ ਨਿੱਕੇ ਬੱਚੇ ਆਪਣੇ ਬਜ਼ੁਰਗਾਂ ਨਾਲ ਪ੍ਰੋਗਰਾਮ ਵਿੱਚ ਸ਼ਾਮਿਲ ਸਨ। ਇਸ ਪ੍ਰੋਗਰਾਮ ਦੀ ਅਗਵਾਈ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਅਤੇ ਐਮ. ਡੀ. ਅੰਮ੍ਰਿਤਪਾਲ ਕੌਰ ਢਿੱਲੋਂ ਵੱਲੋਂ ਕੀਤੀ ਗਈ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਬਜ਼ੁਰਗਾਂ ਦੀ ਸਾਡੀ ਜਿੰਦਗੀ ਵਿੱਚ ਖਾਸ ਅਹਿਮੀਅਤ ਵੱਲ ਬੱਚਿਆਂ ਨੂੰ ਪ੍ਰੇਰਿਤ ਕਰਨਾ ਸੀ। ਇਸ ਪ੍ਰੋਗਰਾਮ ਦੌਰਾਨ ਕਈ ਗਤੀਵਿਧੀਆਂ ਕੀਤੀਆਂ ਗਈਆਂ, ਜਿਵੇਂ ਬਜ਼ੁਰਗ ਦਾਦੀਆਂ ਅਤੇ ਨਾਨੀਆਂ ਵੱਲੋਂ ਆਪਣੇ ਪੰਜਾਬੀ ਵਿਰਸੇ ਨਾਲ ਜੁੜੇ ਲੋਕ ਗੀਤ, ਸੁਹਾਰਾ, ਘੋੜੀਆਂ, ਬੁਝਾਰਤਾਂ ਸਨ, ਉਨ੍ਹਾਂ ਆਪਣੇ ਪੋਤੇ-ਪੋਤੀਆਂ ਨਾਲ ਰੈਂਪ ਵਾਕ ਕੀਤੀ, ਡਾਂਸ, ਮਿਊਜ਼ੀਕਲ ਚੇਅਰ ਆਦਿ ਕਰ ਕੇ ਪੂਰਾ ਅਨੰਦ ਮਾਣਿਆ। ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਨੇ ਬੱਚਿਆਂ ਦੇ ਜੀਵਨ ਵਿੱਚ ਦਾਦਾ-ਦਾਦੀ ਅਤੇ ਨਾਨਾ-ਨਾਨੀ ਦੁਆਰਾ ਨਿਭਾਈ ਜਾਂਦੀ ਮਹੱਤਵਪੂਰਣ ਭੁਮਿਕਾ ਦੀ ਸ਼ਲਾਘਾ ਕੀਤੀ।