DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Grant For Dalla Panchayat: ਮਾਣੂੰਕੇ ਵੱਲੋਂ ਡੱਲਾ ਪੰਚਾਇਤ ਨੂੰ 45 ਲੱਖ ਦੀ ਗਰਾਂਟ

ਆਮ ਆਦਮੀ ਪਾਰਟੀ ਵੱਲੋਂ ਚਲਾਈ ਗਈ ਡੋਰ ਟੂ ਡੋਰ ਮੁਹਿੰਮ ਤਹਿਤ ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਅੱਜ ਪਿੰਡ ਡੱਲਾ ਪੁੱਜੇ। ਇਸ ਦੌਰਾਨ ਉਨ੍ਹਾਂ ਮਾਰਕੀਟ ਕਮੇਟੀ ਦੇ ਚੇਅਰਮੈਨ ਕੁਲਵਿੰਦਰ ਸਿੰਘ ਕਾਲਾ ਝੱਜ, ਚੇਅਰਮੈਨ ਕਰਮਜੀਤ ਸਿੰਘ ਕੰਮੀ, ਪ੍ਰੋ. ਸੁਖਵਿੰਦਰ ਸੁੱਖੀ ਅਤੇ ਸਰਪੰਚ...

  • fb
  • twitter
  • whatsapp
  • whatsapp
featured-img featured-img
ਸਰਪੰਚ ਗੋਪਾਲ ਸਿੰਘ ਪਾਲੀ ਨੂੰ ਗਰਾਂਟ ਦਾ ਚੈੱਕ ਸੌਂਪਦੀ ਹੋਈ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ।
Advertisement

ਆਮ ਆਦਮੀ ਪਾਰਟੀ ਵੱਲੋਂ ਚਲਾਈ ਗਈ ਡੋਰ ਟੂ ਡੋਰ ਮੁਹਿੰਮ ਤਹਿਤ ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਅੱਜ ਪਿੰਡ ਡੱਲਾ ਪੁੱਜੇ। ਇਸ ਦੌਰਾਨ ਉਨ੍ਹਾਂ ਮਾਰਕੀਟ ਕਮੇਟੀ ਦੇ ਚੇਅਰਮੈਨ ਕੁਲਵਿੰਦਰ ਸਿੰਘ ਕਾਲਾ ਝੱਜ, ਚੇਅਰਮੈਨ ਕਰਮਜੀਤ ਸਿੰਘ ਕੰਮੀ, ਪ੍ਰੋ. ਸੁਖਵਿੰਦਰ ਸੁੱਖੀ ਅਤੇ ਸਰਪੰਚ ਗੋਪਾਲ ਸਿੰਘ ਪਾਲੀ ਸਮੇਤ ਘਰ-ਘਰ ਜਾ ਕੇ ਲੋਕਾਂ ਨੂੰ ਭਗਵੰਤ ਮਾਨ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਵੋਟਰਾਂ ਨੂੰ ਆਗਾਮੀ ਚੋਣਾਂ ਵਿੱਚ ਇੱਕ ਵਾਰ ਮੁੜ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਲਈ ਲਾਮਬੰਦ ਕੀਤਾ।

ਇਸ ਤੋਂ ਪਹਿਲਾਂ ਪਿੰਡ ਵਿੱਚ ਰੱਖੇ ਗਏ ਸਮਾਗਮ ਦੌਰਾਨ ਵਿਧਾਇਕਾ ਮਾਣੂੰਕੇ ਨੇ ਸਰਪੰਚ ਅਤੇ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 45 ਲੱਖ ਰੁਪਏ ਦਾ ਚੈੱਕ ਸੌਂਪਿਆ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਪੌਣੇ ਪੰਜ ਸਾਲਾਂ ਦੌਰਾਨ ਹਲਕੇ ਵਿੱਚ ਵਿਕਾਸ ਕਰਵਾਉਣ ਦੇ ਨਾਲ ਨਾਲ ਕੀਤੇ ਹੋਏ ਸਾਰੇ ਵਾਅਦੇ ਪੂਰੇ ਕੀਤੇ ਹਨ। ਇਸੇ ਕਰਕੇ ਸੂਬੇ ਵਿੱਚ ਪਾਰਟੀ ਦਾ ਕੋਈ ਮੁਕਾਬਲਾ ਨਹੀਂ ਹੈ ਅਤੇ 2027 ਵਿੱਚ ਵੀ ‘ਆਪ’ ਦੀ ਹੀ ਸਰਕਾਰ ਬਣੇਗੀ।

Advertisement

ਇਸ ਮੌਕੇ ਸਰਪੰਚ ਗੋਪਾਲ ਸਿੰਘ ਪਾਲੀ ਨੇ ਗਰਾਂਟ ਦੇਣ ਉੱਤੇ ਸਰਕਾਰ ਅਤੇ ਵਿਧਾਇਕਾ ਦਾ ਉਚੇਚਾ ਧੰਨਵਾਦ ਕੀਤਾ। ਸਮਾਗਮ ਵਿੱਚ ਪੰਚ ਜਗਦੇਵ ਸਿੰਘ, ਜਗਸੀਰ ਸਿੰਘ, ਹਰਚੰਦ ਸਿੰਘ ਕਾਲਾ, ਮਾਸਟਰ ਦਰਸ਼ਨ ਸਿੰਘ, ਗੁਰਚਰਨ ਸਿੰਘ, ਸੁਖਵਿੰਦਰ ਸਿੰਘ ਲਾਡੀ, ਮਨਿੰਦਰ ਸਿੰਘ ਮਾਣੀ, ਪਰਮਜੀਤ ਸਿੰਘ ਪੰਮਾ, ਰਣਜੀਤ ਸਿੰਘ ਰਾਣਾ, ਐਡਵੋਕੇਟ ਰੁਪਿੰਦਰ ਸਰਾਂ, ਅਮਨ ਸਿੱਧੂ, ਹੈਪੀ ਚਾਹਲ ਅਤੇ ਸੈਕਟਰੀ ਹਾਕਮ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Advertisement

Advertisement
×