ਪੱਤਰ ਪ੍ਰੇਰਕ
ਰਾਏਕੋਟ, 18 ਸਤੰਬਰ
ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਪਾਰਲੀਮੈਂਟ ਮੈਂਬਰ ਡਾ. ਅਮਰ ਸਿੰਘ ਵੱਲੋਂ ਨੇੜਲੇ ਪਿੰਡ ਝੋਰੜਾਂ ਵਿੱਚ ਪਿੰਡ ਦੇ ਵਿਕਾਸ ਕਾਰਜਾਂ ਲਈ 43 ਲੱਖ ਦੀ ਗ੍ਰਾਂਟ ਦਾ ਚੈੱਕ ਸਰਪੰਚ ਦਵਿੰਦਰ ਕੌਰ, ਦਲਜੀਤ ਸਿੰਘ ਅਤੇ ਗ੍ਰਾਮ ਪੰਚਾਇਤ ਨੂੰ ਭੇਟ ਕੀਤਾ ਗਿਆ ਅਤੇ ਸੂਬਾ ਸਰਕਾਰ ਵੱਲੋਂ ਬੇਜ਼ਮੀਨੇ ਅਤੇ ਖੇਤ ਮਜ਼ਦੂਰਾਂ ਲਈ ਸ਼ੁਰੂ ਕੀਤੀ ਸਕੀਮ ਦੇ ਤਹਿਤ 144 ਪਰਿਵਾਰਾਂ ਨੂੰ 14 ਲੱਖ ਦੀ ਰਾਸ਼ੀ ਦੇ ਪ੍ਰਮਾਣ ਪੱਤਰ ਭੇਟ ਕੀਤੇ ਗਏ। ਇਸ ਮੌਕੇ ਐੱਮਪੀ ਡਾ. ਅਮਰ ਸਿੰਘ ਨੇ ਕਿਹਾ ਕਿ ਹਲਕਾ ਰਾਏਕੋਟ ਨਾਲ ਸਬੰਧਤ 6 ਹਜ਼ਾਰ ਕਿਸਾਨਾਂ ਤੇ 5 ਹਜ਼ਾਰ ਬੇਜ਼ਮੀਨੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ ਹੋਏ ਹਨ।