ਪੱਤਰ ਪ੍ਰੇਰਕ
ਰਾਏਕੋਟ, 10 ਜਨਵਰੀ
ਅਨਾਜ ਮੰਡੀ ਮਜ਼ਦੂਰ ਯੂਨੀਅਨ ਦੀ ਮੰਗ ’ਤੇ ਸੰਸਦ ਮੈਂਬਰ ਡਾ. ਅਮਰ ਸਿੰਘ ਦੇ ਯਤਨਾਂ ਸਦਕਾ ਪੰਜਾਬ ਮੰਡੀ ਬੋਰਡ ਵਲੋਂ ਸਥਾਨਕ ਅਨਾਜ ਮੰਡੀ ਵਿੱਚ ਮਜ਼ਦੂਰਾਂ ਲਈ ਆਰਾਮ ਘਰ ਬਣਾਉਣ ਲਈ 29 ਲੱਖ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਸ ਸਬੰਧ ’ਚ ਅੱਜ ਸਥਾਨਕ ਅਨਾਜ ਮੰਡੀ ਮਜ਼ਦੂਰ ਯੂਨੀਅਨ ਦੇ ਆਗੂਆਂ ਵਲੋਂ ਮੰਡੀ ਵਿੱਚ ਇਕੱਠ ਕਰਕੇ ਸੰਸਦ ਮੈਂਬਰ ਡਾ. ਅਮਰ ਸਿੰਘ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਮਿਲ ਬੋਪਾਰਾਏ ਦਾ ਧੰਨਵਾਦ ਕੀਤਾ ਗਿਆ। ਅਨਾਜ ਮੰਡੀ ਮਜ਼ਦੂਰ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਗਿਆਨੀ ਗੁਰਦਿਆਲ ਸਿੰਘ ਨੇ ਕਿਹਾ ਕਿ ਇਸ ਦੀ ਲੰਬੇ ਸਮੇਂ ਤੋਂ ਮੰਗ ਸੀ।