ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 27 ਨਵੰਬਰ
ਸਨਅਤੀ ਸ਼ਹਿਰ ਵਿੱਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਵੱਖ-ਵੱਖ ਗੈਰ ਸਰਕਾਰੀ ਸੰਗਠਨਾਂ (ਐੱਨਜੀਓ) ਵੱਲੋਂ ਪੇਸ਼ 16 ਪ੍ਰਸਤਾਵਾਂ ਨੂੰ ਪ੍ਰਵਾਨਗੀ ਦਿੱਤੀ ਅਤੇ 35 ਲੱਖ ਰੁਪਏ ਦੀ ਵਿੱਤੀ ਗਰਾਂਂਟ ਵੀ ਮਨਜ਼ੂਰ ਕੀਤੀ। ਨਿਗਮ ਕੌਂਸਲਰ ਮਮਤਾ ਆਸ਼ੂ ਨੇ ਮੌਕੇ ’ਤੇ ਮੌਜੂਦ ਸਾਰੀਆਂ 16 ਐੱਨਜੀਓਜ਼ ਦੇ ਨੁਮਾਇੰਦਿਆਂ ਨਾਲ ਨਿੱਜੀ ਤੌਰ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਪ੍ਰਾਜੈਕਟਾਂ ਨੂੰ ਵਿਸਥਾਰ ਨਾਲ ਸਮਝਿਆ। ਉਨ੍ਹਾਂ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਇਨ੍ਹਾਂ ਗੈਰ-ਸਰਕਾਰੀ ਸੰਗਠਨਾਂ ਨੂੰ ਕਿਸੇ ਵੀ ਵਾਧੂ ਸਹਾਇਤਾ ਦੀ ਲੋੜ ਪੈ ਸਕਦੀ ਹੈ। ਇਹ ਗਰਾਂਟ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰਨ ਵਾਲੀਆਂ ਐੱਨਜੀਓ ਨੂੰ ਜਾਰੀ ਕੀਤੀ ਗਈ ਹੈ।