ਲਾਵਾਰਿਸ ਕੁੱਤਿਆਂ ਦੇ ਇਲਾਜ ਲਈ ਦੋ ਐਂਬੂਲੈਂਸਾਂ ਨੂੰ ਹਰੀ ਝੰਡੀ : The Tribune India

ਲਾਵਾਰਿਸ ਕੁੱਤਿਆਂ ਦੇ ਇਲਾਜ ਲਈ ਦੋ ਐਂਬੂਲੈਂਸਾਂ ਨੂੰ ਹਰੀ ਝੰਡੀ

ਲਾਵਾਰਿਸ ਕੁੱਤਿਆਂ ਦੇ ਇਲਾਜ ਲਈ ਦੋ ਐਂਬੂਲੈਂਸਾਂ ਨੂੰ ਹਰੀ ਝੰਡੀ

ਐਂਬੂਲੈਂਸਾਂ ਨੂੰ ਰਵਾਨਾ ਕਰਦੇ ਹੋਏ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਡੀਸੀ ਤੇ ਸੀਪੀ। -ਫੋਟੋ: ਧੀਮਾਨ

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 6 ਦਸੰਬਰ

ਹੁਣ ਸਨਅਤੀ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੇ ਇਲਾਜ ਲਈ ਦੋ ਐਂਬੂਲੈਂਸ ਚੱਲਣਗੀਆਂ। ਇਨ੍ਹਾਂ ਗੱਡੀਆਂ ਨੂੰ ਅੱਜ ਬਚਤ ਭਵਨ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲੀਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਜ਼ਿਲ੍ਹਾ ਸੁਸਾਇਟੀ ਫਾਰ ਪ੍ਰੀਵੈਂਸ਼ਨ ਆਫ ਕਰੂਏਲਟੀ ਟੂ ਐਨੀਮਲਜ਼ (ਐਸਪੀਸੀਏ) ਵੱਲੋਂ ਕਰਵਾਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੇ ਕਿਹਾ ਕਿ ਸੰਸਥਾ ਦਾ ਗਠਨ ਪਸ਼ੂਆਂ ਪ੍ਰਤੀ ਬੇਰਹਿਮੀ ਨੂੰ ਰੋਕਣ ਅਤੇ ਜ਼ਖ਼ਮੀ ਬਿਮਾਰ ਪਸ਼ੂਆਂ, ਵੱਡੇ ਅਤੇ ਛੋਟੇ ਦੋਵਾਂ ਦਾ ਮੈਡੀਕਲ ਇਲਾਜ ਕਰਵਾਉਣ ਦੇ ਉਦੇਸ਼ ਨਾਲ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਦੋਵੇਂ ਐਂਬੂਲੈਂਸਾਂ ਪੂਰੀ ਤਰ੍ਹਾਂ ਪਸ਼ੂਆਂ ਨੂੰ ਲਾਭ ਪਹੁੰਚਾਉਣਗੀਆਂ। ਉਨ੍ਹਾਂ ਦੱਸਿਆ ਕਿ ਇੱਕ ਸਰਵੇ ਮੁਤਾਬਕ ਜ਼ਿਲ੍ਹੇ ਵਿੱਚ ਕਰੀਬ 25,000 ਆਵਾਰਾ ਕੁੱਤੇ, 8000 ਬੇਸਹਾਰਾ ਗਊਆਂ, 5000 ਘੋੜੇ, 8000 ਬਿੱਲੀਆਂ ਅਤੇ ਹੋਰ ਜਾਨਵਰ ਹਨ।

ਉਨ੍ਹਾਂ ਦੱਸਿਆ ਕਿ ਸੁਸਾਇਟੀ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਲੁਧਿਆਣਾ ਦੀਆਂ ਸੜਕਾਂ 0ਤੇ ਕੋਈ ਵੀ ਜਾਨਵਰ ਇਲਾਜ ਦੀ ਘਾਟ ਵਿੱਚ ਨਾ ਮਰੇ, ਪਸ਼ੂਆਂ ਨੂੰ ਲੋਕ ਪਿਆਰ ਨਾਲ ਅਪਣਾਉਣ। ਉਨ੍ਹਾਂ ਦੱਸਿਆ ਕਿ ਲੋਕ ਕਿਸੇ ਵੀ ਆਵਾਰਾ ਕੁੱਤੇ, ਬੇਸਹਾਰਾ ਗਾਵਾਂ ਦੇ ਇਲਾਜ ਲਈ 24 ਘੰਟੇ ਹੈਲਪਲਾਈਨ ਨੰਬਰ 78370-18522 ’ਤੇ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਇਸ ਹੈਲਪਲਾਈਨ ਨੰਬਰ ਰਾਹੀਂ ਪਸ਼ੂਆਂ ਨਾਲ ਹੋਣ ਵਾਲੀਆਂ ਬੇਰਹਿਮੀ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਐਨਜੀਓ ਜ਼ਿਲ੍ਹਾ ਸੁਸਾਇਟੀ ਫਾਰ ਪ੍ਰੀਵੈਂਸ਼ਨ ਆਫ਼ ਕਰੂਏਲਟੀ ਟੂ ਐਨੀਮਲਜ਼ ਦੇ ਨੁਮਾਇੰਦੇ ਪੂਜਾ ਜੈਨ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਵਿੱਤੀ ਸਾਲ 2023-24 ’ਚ ਵਿਕਾਸ ਦਰ 6.5 ਫੀਸਦ ਰਹੇਗੀ; ਵਿੱਤ ਮੰਤਰੀ ਨੇ ...

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਨਾਲ ਬਜਟ ਇਜਲਾਸ ਸ਼...

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਅਹਿਮ ਦਸਤਾਵੇਜ਼, ਕੰਪਿਊਟਰ, ਲੈਪਟਾਪ ਤੇ ਮੋਬਾਈਲ ਜ਼ਬਤ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਪਟਿਆਲਾ ਦੇ ਨਿਗਮ ਇੰਜਨੀਅਰ ਤੋਂ ਮੰਗੇ ਸੀ 2 ਕਰੋੜ ਰੁਪਏ

ਸ਼ਹਿਰ

View All