DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਫੋਕਲ ਪੁਆਇੰਟਾਂ ਲਈ 52 ਕਰੋੜ ਦੇ ਪ੍ਰਾਜੈਕਟਾਂ ਨੂੰ ਹਰੀ ਝੰਡੀ

ਉਦਯੋਗ ਨੂੰ ਮਜ਼ਬੂਤੀ ਦੇਣ ਲਈ ਸੜਕਾਂ, ਪਾਰਕਾਂ, ਸਟਰੀਟ ਲਾਈਟਾਂ ਅਤੇ ਸੀਵਰੇਜ ਸਿਸਟਮ ਹੋਵੇਗਾ ਅਪਗਰੇਡ

  • fb
  • twitter
  • whatsapp
  • whatsapp
featured-img featured-img
ਪ੍ਰਾਜੈਕਟਾਂ ਦੀ ਸ਼ੁਰੂਆਤ ਕਰਦੇ ਹੋਏ ਕੈਬਨਿਟ ਮੰਤਰੀ ਸੰਜੀਵ ਅਰੋੜਾ।
Advertisement

ਸੂਬੇ ਦੇ ਸਨਅਤੀ ਹੱਬ ਵਜੋਂ ਜਾਣੇ ਜਾਂਦੇ ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਫੋਕਲ ਪੁਆਇੰਟ ਖੇਤਰਾਂ ਨੂੰ ਵੱਡਾ ਰੂਪ ਦੇਣ ਦੀ ਕੋਸ਼ਿਸ਼ ਵਿੱਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਫੋਕਲ ਪੁਆਇੰਟ ਦੇ ਸੀ ਆਈ ਸੀ ਯੂ ਕੰਪਲੈਕਸ ਵਿੱਚ ਸਮਾਗਮ ਦੌਰਾਨ ਲਗਪਗ 52 ਕਰੋੜ ਰੁਪਏ ਦੇ ਕਈ ਵਿਕਾਸ ਪ੍ਰਾਜੈਕਟਾਂ ਨੂੰ ਹਰੀ ਝੰਡੀ ਦਿੱਤੀ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਕੁੱਲ 52 ਕਰੋੜ ਰੁਪਏ ਵਿੱਚੋਂ, 16 ਕਰੋੜ ਰੁਪਏ ਗੁਣਵੱਤਾ ਵਾਲੇ ਸੜਕੀ ਬੁਨਿਆਦੀ ਢਾਂਚੇ ਨੂੰ ਅਪਗਰੇਡ ਕਰਨ ’ਤੇ, 21 ਕਰੋੜ ਰੁਪਏ ਪਾਰਕਾਂ, ਗਰੀਨ ਬੈਲਟਾਂ ਨੂੰ ਵਿਕਸਤ ਕਰਨ ’ਤੇ, ਛੇ ਕਰੋੜ ਰੁਪਏ ਪਾਣੀ ਸਪਲਾਈ, ਸੀਵਰੇਜ ਸਿਸਟਮ ਨੂੰ ਅਪਗਰੇਡ ਕਰਨ ’ਤੇ ਅਤੇ 9 ਕਰੋੜ ਰੁਪਏ ਵੱਖ-ਵੱਖ ਫੋਕਲ ਪੁਆਇੰਟ ਖੇਤਰਾਂ ਵਿੱਚ ਸਟਰੀਟ ਲਾਈਟਾਂ ਲਗਾਉਣ ’ਤੇ ਖਰਚ ਕੀਤੇ ਜਾਣਗੇ। ਇਸ ਮੌਕੇ ਸੀ ਆਈ ਸੀ ਯੂ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ, ਜੇ ਐੱਸ ਭੋਗਲ, ਰਾਹੁਲ ਆਹੂਜਾ, ਹਨੀ ਸੇਠੀ ਸਣੇ ਹੋਰਨਾਂ ਦੀ ਅਗਵਾਈ ਵਿੱਚ ਉਦਯੋਗਪਤੀਆਂ ਦੇ ਵੱਡੇ ਇਕੱਠ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦਾ ਧੰਨਵਾਦ ਕੀਤਾ। 52 ਕਰੋੜ ਰੁਪਏ ਦੇ ਕਈ ਪ੍ਰਾਜੈਕਟ ਸ਼ੁਰੂ ਕਰਨ ਲਈ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਸ਼ਲਾਘਾ ਕਰਦਿਆਂ ਸਨਅਤਕਾਰਾਂ ਨੇ ਕਿਹਾ ਕਿ ਇਹ ਪ੍ਰਾਜੈਕਟ ਉਦਯੋਗ ਨੂੰ ਵਧਣ ਅਤੇ ਉਤਸ਼ਾਹਿਤ ਕਰਨ ਵਿੱਚ ਯਕੀਨਨ ਮਦਦ ਕਰਨਗੇ। ਸਮਾਗਮ ਦੌਰਾਨ ਸਨਅਤਕਾਰਾਂ ਤੋਂ ਫੀਡਬੈਕ ਵੀ ਲਿਆ ਗਿਆ ਅਤੇ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਵੱਡੇ ਪੱਧਰ ’ਤੇ ਉਦਯੋਗ ਨੂੰ ਸਹੂਲਤ ਦੇਣ ਲਈ ਹਰ ਕਦਮ ਚੁੱਕਿਆ ਜਾ ਰਿਹਾ ਹੈ। ਰਾਜ ਦੇ ਫੋਕਲ ਪੁਆਇੰਟਾਂ ਅਤੇ ਹੋਰ ਉਦਯੋਗਿਕ ਖੇਤਰਾਂ ਨੂੰ ਇੱਕ ਨਵਾਂ ਰੂਪ ਦੇਣ ਲਈ ਵੱਡੇ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਸੜਕੀ ਬੁਨਿਆਦੀ ਢਾਂਚੇ ਨੂੰ ਅਪਗਰੇਡ ਕਰਨ ਦੇ ਪ੍ਰਾਜੈਕਟ ਸੰਪਰਕ ਅਤੇ ਆਵਾਜਾਈ ਵਿੱਚ ਸੁਧਾਰ ਕਰਨਗੇ ਜਦੋਂ ਕਿ ਸਟਰੀਟ ਲਾਈਟਾਂ ਦੀ ਸਥਾਪਨਾ ਸੁਰੱਖਿਆ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰੇਗੀ। ਇਹ ਦੱਸਦੇ ਹੋਏ ਕਿ ਨਗਰ ਨਿਗਮ ਦੁਆਰਾ ਵੱਡੀ ਗਿਣਤੀ ਵਿੱਚ ਪਾਰਕਾਂ, ਗਰੀਨ ਬੈਲਟਾਂ ਦਾ ਵੀ ਪੁਨਰ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਸਨਅਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਪਾਰਕਾਂ, ਗਰੀਨ ਬੈਲਟਾਂ ਨੂੰ ਅਪਣਾਉਣ। ਸੰਜੀਵ ਅਰੋੜਾ ਨੇ ਕਿਹਾ ਕਿ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਨੂੰ ਅਪਗਰੇਡ ਕਰਨ ਲਈ 1300 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ, ਜੋ ਮਈ ਦੇ ਅੰਤ ਤੱਕ ਪੂਰੇ ਹੋ ਜਾਣਗੇ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ, ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ ਮੌਜੂਦ ਸਨ।

Advertisement
Advertisement
×