ਗੁਲਜ਼ਾਰ ਗਰੁੱਪ ਵੱਲੋਂ ਸਿਹਤ ਸੰਭਾਲ ਸੈਮੀਨਾਰ ਤੇ ਡੈਂਟਲ ਚੈਕਅੱਪ ਕੈਂਪ
ਖੰਨਾ: ਗੁਲਜ਼ਾਰ ਗਰੁੱਪ ਆਫ ਇੰਸਟੀਚਿਊਟਸ ਵੱਲੋਂ ਵਿਦਿਆਰਥੀਆਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਅੱਜ ਸਿਹਤ ਸੰਭਾਲ ਸੈਮੀਨਾਰ ਅਤੇ ਦੰਦਾਂ ਦਾ ਮੁਫ਼ਤ ਚੈਕਅੱਪ ਕੈਂਪ ਲਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਸਿੱਧੂ ਹਸਪਤਾਲ ਦੇ ਡਾ. ਪਰਮਿੰਦਰ ਸਿੰਘ ਦੀ ਅਗਵਾਈ...
Advertisement
ਖੰਨਾ: ਗੁਲਜ਼ਾਰ ਗਰੁੱਪ ਆਫ ਇੰਸਟੀਚਿਊਟਸ ਵੱਲੋਂ ਵਿਦਿਆਰਥੀਆਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਅੱਜ ਸਿਹਤ ਸੰਭਾਲ ਸੈਮੀਨਾਰ ਅਤੇ ਦੰਦਾਂ ਦਾ ਮੁਫ਼ਤ ਚੈਕਅੱਪ ਕੈਂਪ ਲਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਸਿੱਧੂ ਹਸਪਤਾਲ ਦੇ ਡਾ. ਪਰਮਿੰਦਰ ਸਿੰਘ ਦੀ ਅਗਵਾਈ ਹੇਠ ਡਾਕਟਰਾਂ ਦੀ ਟੀਮ ਨੇ ਵਿਦਿਆਰਥੀਆਂ ਦੀ ਸਿਹਤ ਜਾਂਚ ਕਰਦੇ ਹੋਏ ਮੂੰਹ ਦੀ ਸਿਹਤ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸਿਗਰਟਨੋਸ਼ੀ, ਤੰਬਾਕੂ ਚਬਾਉਣ ਅਤੇ ਜੰਕ ਫੂਡ ਦੇ ਮਾੜੇ ਪ੍ਰਭਾਵਾਂ ਸਬੰਧੀ ਚਿਤਾਵਨੀ ਦਿੰਦਿਆਂ ਦੰਦ ਸਾਫ ਕਰਨ ਦਾ ਸਹੀ ਤਰੀਕਾ ਸਿਖਾਇਆ। -ਨਿੱਜੀ ਪੱਤਰ ਪ੍ਰੇਰਕ
Advertisement
Advertisement
×