DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਲਜ਼ਾਰ ਗਰੁੱਪ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ

ਇਥੋਂ ਦੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਦੇ ਖਿਡਾਰੀਆਂ ਨੇ ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਜਲੰਧਰ ਵਿੱਚ ਕਰਵਾਏ ਕਰਵਾਏ ਅੰਤਰ-ਕਾਲਜ ਕਰਾਸ ਕੰਟਰੀ ਖੇਡਾਂ-2025 ਵਿਚ ਓਵਰਆਲ ਟਰਾਫ਼ੀ ਫਤਹਿ ਕਰਕੇ ਕਾਲਜ ਅਤੇ ਇਲਾਕੇ ਦਾ ਨਾਂਅ ਰੋਸ਼ਨ ਕੀਤਾ। ਇਸ ਮੌਕੇ ਚੇਅਰਮੈਨ ਗੁਰਚਰਨ...

  • fb
  • twitter
  • whatsapp
  • whatsapp
Advertisement

ਇਥੋਂ ਦੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਦੇ ਖਿਡਾਰੀਆਂ ਨੇ ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਜਲੰਧਰ ਵਿੱਚ ਕਰਵਾਏ ਕਰਵਾਏ ਅੰਤਰ-ਕਾਲਜ ਕਰਾਸ ਕੰਟਰੀ ਖੇਡਾਂ-2025 ਵਿਚ ਓਵਰਆਲ ਟਰਾਫ਼ੀ ਫਤਹਿ ਕਰਕੇ ਕਾਲਜ ਅਤੇ ਇਲਾਕੇ ਦਾ ਨਾਂਅ ਰੋਸ਼ਨ ਕੀਤਾ। ਇਸ ਮੌਕੇ ਚੇਅਰਮੈਨ ਗੁਰਚਰਨ ਸਿੰਘ ਨੇ ਕਿਹਾ ਕਿ ਇਹ ਜਿੱਤ ਕੈਂਪਸ ਦੇ ਵਿਦਿਆਰਥੀਆਂ ਵਿਚ ਖੇਡਾਂ ਪ੍ਰਤੀ ਭਾਵਨਾਵਾਂ ਨੂੰ ਹੋਰ ਉੱਚਾ ਕਰਨ ਵਿਚ ਵਿਸ਼ੇਸ਼ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਜੇਤੂ ਖਿਡਾਰੀ ਸੰਜੇ ਕੁਮਾਰ, ਅਨਮੋਲ ਸਿੰਘ, ਜਸ਼ਨਦੀਪ ਸਿੰਘ, ਲਖਵਿੰਦਰ ਸਿੰਘ, ਮਿੱਠੂ ਸਿੰਘ, ਕਰਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਆਪਣੀ ਅਣਥੱਕ ਮਿਹਨਤ, ਟੀਮ ਵਰਕ ਨਾਲ ਇਸ ਸਾਲ ਦੀ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਵਿਦਿਆਰਥੀ ਨਾ ਸਿਰਫ਼ ਆਪਣੀ ਅਕਾਦਮਿਕ ਪੜ੍ਹਾਈ ਵਿਚ ਚੰਗੇ ਹਨ ਸਗੋਂ ਖੇਡਾਂ ਵਿਚ ਵੀ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦੇ ਹਨ ਜਿਸ ਕਾਲਜ ਗੁਲਜ਼ਾਰ ਗਰੁੱਪ ਨੇ ਯੂਨੀਵਰਸਿਟੀ ਪੱਧਰੀ ਖੇਡਾਂ ਵਿਚ ਆਪਣੀ ਮਜ਼ਬੂਤੀ ਨੂੰ ਫ਼ਿਰ ਤੋਂ ਸਾਬਤ ਕੀਤਾ ਹੈ। ਡਾਇਰੈਕਟਰ ਗੁਰਕੀਰਤ ਸਿੰਘ ਨੇ ਕਿਹਾ ਕਿ ਓਵਰਆਲ ਟਰਾਫੀ ਜਿੱਤਣ ਵਾਲੀ ਸਫਲਤਾ ਸਾਡੇ ਵਿਦਿਆਰਥੀਆਂ ਦੀ ਸਖਤ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੰਦਿਆਂ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।

Advertisement
Advertisement
×