ਗੁਨਵੀਰ ਮਿਸਟਰ ਤੇ ਸ੍ਰਿਸ਼ਟੀ ਮਿਸ ਫੇਅਰਵੈੱਲ ਬਣੇ
ਜੀਜੀਐੱਨ ਖਾਲਸਾ ਕਾਲਜ ਵਿੱਚ ਨਵੇਂ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਕਰਵਾਈ ਗਈ। ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਤੇ ਵਾਈਸ ਪ੍ਰਿੰਸੀਪਲ ਪ੍ਰੋ. ਰਜਿੰਦਰ ਕੌਰ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਜੀ ਆਇਆਂ ਆਖੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ਭੰਗੜਾ, ਵੱਖ ਵੱਖ ਨਾਚ, ਸਕਿੱਟਾਂ ਆਦਿ ਦੀ...
Advertisement
ਜੀਜੀਐੱਨ ਖਾਲਸਾ ਕਾਲਜ ਵਿੱਚ ਨਵੇਂ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਕਰਵਾਈ ਗਈ। ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਤੇ ਵਾਈਸ ਪ੍ਰਿੰਸੀਪਲ ਪ੍ਰੋ. ਰਜਿੰਦਰ ਕੌਰ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਜੀ ਆਇਆਂ ਆਖੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ਭੰਗੜਾ, ਵੱਖ ਵੱਖ ਨਾਚ, ਸਕਿੱਟਾਂ ਆਦਿ ਦੀ ਪੇਸ਼ਕਾਰੀ ਕੀਤੀ ਗਈ। ਇਨ੍ਹਾਂ ਵਿੱਚੋਂ ਮਾਡਲਿੰਗ ਦਾ ਮੁਕਾਬਲਾ ਸਾਰਿਆਂ ਲਈ ਖਿੱਚ ਦਾ ਕੇਂਦਰ ਰਿਹਾ। ਇਸ ਮੁਕਾਬਲੇ ’ਚ ਲੜਕਿਆਂ ਵਿੱਚੋਂ ਗੁਰਨਵੀਰ ਸਿੰਘ ਅਤੇ ਲੜਕੀਆਂ ਵਿੱਚੋਂ ਸ੍ਰਿਸ਼ਟੀ ਮਲਹੋਤਰਾ ਕ੍ਰਮਵਾਰ ਮਿਸਟਰ ਅਤੇ ਮਿਸ ਫਰੈਸ਼ਰ ਚੁਣੇ ਗਏ। ਇਨ੍ਹਾਂ ਤੋਂ ਇਲਾਵਾ ਮਨਪ੍ਰੀਤ ਸਿੰਘ, ਆਯਾਨ, ਕ੍ਰਿਤਿਕਾ ਮਨੀਕਾਲਾ, ਤਿਸ਼ਾ ਨੇ ਵੱਖ ਵੱਖ ਖਿਤਾਬ ਆਪਣੇ ਨਾਮ ਕੀਤੇ। ਸਮਾਗਮ ਦੇ ਅਖੀਰ ਵਿੱਰ ਪੀਜੀ ਕਾਮਰਸ ਵਿਭਾਗ ਦੇ ਮੁਖੀ ਡਾ. ਦੀਪਕ ਵਾਲੀਆ ਨੇ ਸਾਰੇ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਹੋਰ ਅਧਿਆਪਕ ਵੀ ਹਾਜ਼ਰ ਸਨ।
Advertisement
Advertisement
×