ਗੁਰ ਸ਼ਬਦ ਪ੍ਰਚਾਰ ਸਭਾ ਸੋਹਾਣਾ ਲੁਧਿਆਣਾ ਇਕਾਈ ਵੱਲੋਂ ਸਮਾਗਮ
ਗੁਰ ਸ਼ਬਦ ਪ੍ਰਚਾਰ ਸਭਾ ਸੋਹਾਣਾ ਦੀ ਜ਼ਿਲ੍ਹਾ ਇਕਾਈ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਬੀਬੀ ਜਸਪ੍ਰੀਤ ਕੌਰ ਲਖਨਊ ਵਾਲਿਆਂ ਦੇ ਸ਼ਬਦੀ ਜੱਥੇ...
Advertisement
ਗੁਰ ਸ਼ਬਦ ਪ੍ਰਚਾਰ ਸਭਾ ਸੋਹਾਣਾ ਦੀ ਜ਼ਿਲ੍ਹਾ ਇਕਾਈ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਬੀਬੀ ਜਸਪ੍ਰੀਤ ਕੌਰ ਲਖਨਊ ਵਾਲਿਆਂ ਦੇ ਸ਼ਬਦੀ ਜੱਥੇ ਨੇ ਵਿਸ਼ੇਸ਼ ਤੌਰ ਤੇ ਆਪਣੀਆਂ ਹਾਜਰੀਆਂ ਭਰ ਕੇ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਸਮਾਗਮ ਦੀ ਸਮਾਪਤੀ ਉਪਰੰਤ ਬੀਬੀ ਮਨਜਿੰਦਰ ਕੌਰ ਬੱਬਲੀ, ਬੀਬੀ ਜਸਬੀਰ ਕੌਰ, ਬੀਬੀ ਅਮਨ ਕੌਰ ਅਤੇ ਜੋਗਿੰਦਰ ਸਿੰਘ ਸਲੂਜਾ ਨੇ ਕੀਰਤਨੀ ਜਥਿਆਂ ਨੂੰ ਸਿਰਪਾਉ ਭੇਟ ਕੀਤੇ।
Advertisement
Advertisement
×