ਨਿੱਜੀ ਪੱਤਰ ਪ੍ਰੇਰਕ
ਖੰਨਾ, 11 ਜਨਵਰੀ
ਅੱਜ ਆਮ ਆਦਮੀ ਪਾਰਟੀ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਦੀਪ ਸਿੰਘ ਦੀਪੂ ਸਾਥੀਆਂ ਸਮੇਤ ਆਪ ’ਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਦੇ ਹਲਕਾ ਖੰਨਾ ਤੋਂ ਉਮੀਦਵਾਰ ਤਰੁਨਪ੍ਰੀਤ ਸਿੰਘ ਸੌਂਦ ਨੇ ਵਧਾਈ ਦਿੰਦਿਆਂ ਪਾਰਟੀ ’ਚ ਆਉਣ ’ਤੇ ਭਰਵਾਂ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਨੌਜਵਾਨ ਆਗੂ, ਜੋ ਬਦਲਾਅ ਅਤੇ ਪੰਜਾਬ ਨੂੰ ਬਚਾਉਣ ਦੇ ਚਾਹਵਾਨ ਹਨ ਤੇ ਭ੍ਰਿਸ਼ਟਾਚਾਰ ਮੁਕਤ ਬਣਾਉਣਾ ਚਾਹੁੰਦੇ ਹਨ, ਅਜਿਹੇ ਆਗੂਆਂ ਅਤੇ ਵਰਕਰਾਂ ਦਾ ਆਮ ਆਦਮੀ ਪਾਰਟੀ ਸਵਾਗਤ ਕਰਦੀ ਹੈ। ਇਸ ਦੌਰਾਨ ਗੁਰਦੀਪ ਸਿੰਘ ਸਮੇਤ ਸਪਿੰਦਰ ਸਿੰਘ, ਜਗਦੀਪ ਸਿੰਘ, ਸੁਖਵਿੰਦਰ ਸਿੰਘ, ਹਨੀ ਅਰੋੜਾ, ਦਿਨੇਸ਼ ਕੁਮਾਰ, ਸਾਹਿਲ, ਮਨਪ੍ਰੀਤ ਸਿੰਘ, ਹਰਸ਼ਦੀਪ ਸਿੰਘ, ਪ੍ਰੀਤ ਓਮਕਾਰ ਸਿੰਘ, ਰਾਏ ਬਹਾਦੁਰ ਸਿੰਘ, ਜਰਨੈਲ ਸਿੰਘ, ਦਰਸ਼ਨ ਸਿੰਘ ਗਿੱਲ, ਸਵਰਨ ਸਿੰਘ, ਮਨਿੰਦਰ ਸਿੰਘ ਆਪ ’ਚ ਸ਼ਾਮਲ ਹੋਏ। ਸੌਂਦ ਨੇ ਕਿਹਾ ਕਿ ਪਾਰਟੀ ’ਚ ਹਰ ਵਰਕਰ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਹਰਪਾਲ ਸਿੰਘ ਚੀਮਾ, ਹਰਚੰਦ ਸਿੰਘ, ਕਰਮ ਚੰਦ ਸ਼ਰਮਾ, ਜਸਵਿੰਦਰ ਬਿਲਿੰਗ, ਅਜੈ ਕੁਮਾਰ ਆਦਿ ਹਾਜ਼ਰ ਸਨ।