ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਗੁਰਦੁਆਰੇ ਦਾ ਪੱਥਰ ਘਰ ’ਚ ਲਵਾਇਆ; ਕੇਸ ਦਰਜ

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਦੇ ਪ੍ਰਧਾਨ ਮਾਡਲ ਟਾਉਨ ਵਾਸੀ ਸੁਰਿੰਦਰਪਾਲ ਸਿੰਘ ਬਿੰਦਰਾ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਉਸ ਦੇ ਭਤੀਜੇ ਤੇ ਟਰੱਸਟੀ ਟਰੱਸਟੀ ਨਵਪ੍ਰੀਤ ਸਿੰਘ ਨੇ ਗੁਰਦੁਆਰੇ ਵਿੱਚ ਲੱਗਣ ਵਾਲਾ ਪੱਥਰ ਕਟਵਾ ਕੇ ਆਪਣੇ ਘਰ ਲਗਵਾ ਲਿਆ...
Advertisement

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਦੇ ਪ੍ਰਧਾਨ ਮਾਡਲ ਟਾਉਨ ਵਾਸੀ ਸੁਰਿੰਦਰਪਾਲ ਸਿੰਘ ਬਿੰਦਰਾ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਉਸ ਦੇ ਭਤੀਜੇ ਤੇ ਟਰੱਸਟੀ ਟਰੱਸਟੀ ਨਵਪ੍ਰੀਤ ਸਿੰਘ ਨੇ ਗੁਰਦੁਆਰੇ ਵਿੱਚ ਲੱਗਣ ਵਾਲਾ ਪੱਥਰ ਕਟਵਾ ਕੇ ਆਪਣੇ ਘਰ ਲਗਵਾ ਲਿਆ ਹੈ। ਇਸ ਮਗਰੋਂ ਪੁਲੀਸ ਨੇ ਨਵਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪ੍ਰਧਾਨ ਸੁਖਵਿੰਦਰ ਪਾਲ ਸਿੰਘ ਬਿੰਦਰਾ ਦੇ ਚਾਚੇ ਦਾ ਮੁੰਡਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਨੇ ਮਿਸਤਰੀ ਤੋਂ ਪੱਥਰ ਕਟਾ ਕੇ ਆਪਣੇ ਘਰ ਦੇ ਬਾਥਰੂਮ ਵਿੱਚ ਲਗਾਉਣ ਦੀ ਕੋਸ਼ਿਸ਼ ਕੀਤੀ। ਜਦੋਂ ਇਸ ਬਾਰੇ ਗੁਰਦੁਆਰੇ ਦੇ ਟਰੱਸਟੀ ਤੇ ਸੁਰਿੰਦਰਪਾਲ ਸਿੰਘ ਬਿੰਦਰਾ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਇਸ ਦਾ ਵਿਰੋਧ ਕੀਤਾ। ਇਸ ਮਗਰੋਂ ਪੁਲੀਸ ਕੋਲ ਸ਼ਿਕਾਇਤ ਦਿੱਤੀ ਗਈ ਗਈ ਤੇ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Advertisement
Advertisement