ਜ਼ਿਲ੍ਹਾ ਅਥਲੈਟਿਕਸ ਚੈਂਪੀਅਨਸ਼ਿਪ ’ਚ ਗੁਰਮਨ ਦਾ ਸ਼ਾਨਦਾਰ ਪ੍ਰਦਰਸ਼ਨ
ਸੈਂਟੀਨਲ ਇੰਟਰਨੈਸ਼ਨਲ ਸਕੂਲ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਗੁਰਮਨ ਕੌਰ ਨੇ ਅੰਡਰ-14 ਜ਼ਿਲ੍ਹਾ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਂਦੇ ਹੋਏ 100 ਮੀਟਰ ਦੌੜ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗ਼ਮਾ ਪ੍ਰਾਪਤ ਕੀਤਾ। ਇਹ ਅਥਲੈਟਿਕਸ ਮੁਕਾਬਲੇ ਗੁਰੁ ਨਾਨਕ ਸਟੇਡਿਅਮ ਲੁਧਿਆਣਾ ਵਿੱਚ ਹੋਏ। ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਨੇ ਦੱਸਿਆ ਕਿ 13 ਸਾਲ ਦੀ ਗੁਰਮਨ ਕੌਰ ਨੇ ਆਪਣੀ ਸਖਤ ਮਿਹਨਤ ਤੇ ਲਗਨ ਨਾਲ ਵਧੀਆ ਪ੍ਰਦਰਸ਼ਨ ਕਰਕੇ ਜਿੱਤ ਹਾਸਿਲ ਕੀਤੀ, ਜੋ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ। ਗੁਰਮਨ ਨੇ ਕਿਹਾ ਕਿ ਇਹ ਜਿੱਤ ਮੇਰੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਦੀ ਸੁਚੱਜੀ ਰਹਿਨੁਮਾਈ ਨਾਲ ਸੰਭਵ ਹੋਈ। ਉਨ੍ਹਾਂ ਨੇ ਹਮੇਸ਼ਾ ਮੈਨੂੰ ਖੇਡਾਂ ਅਤੇ ਪੜ੍ਹਾਈ ਵਿੱਚ ਬੈਲੰਸ ਬਣਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਨੇ ਗੁਰਮਨ ਦੀ ਸਫਲਤਾ ‘ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਗੁਰਮਨ ਵਰਗੀ ਵਿਦਿਆਰਥਣ ਸਾਡੇ ਸਕੂਲ ਦੀ ਸ਼ਾਨ ਹੈ, ਅਸੀਂ ਖੇਡਾਂ ਨੂੰ ਸਿਰਫ ਫਿਟਨੈਸ ਲਈ ਨਹੀਂ ਬਲਿਕ ਚਰਿੱਤਰ ਨਿਰਮਾਣ ਅਤੇ ਟੀਮ ਵਰਕ ਸਿਖਾਉਣ ਦਾ ਮਾਧਿਅਮ ਮੰਨਦੇ ਹਾਂ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੇ ਪਲੇਟਫਾਰਮ ਪ੍ਰਦਾਨ ਕਰਨ ਦਾ ਵਾਅਦਾ ਕੀਤਾ।