ਨਿੱਜੀ ਪੱਤਰ ਪ੍ਰੇਰਕ
ਖੰਨਾ, 1 ਜੁਲਾਈ
ਇੱਥੋਂ ਦੇ ਗੁਰਦੁਆਰਾ ਗੁਰੂ ਅੰਗਦ ਦੇਵ ਸਾਹਿਬ ਵਿੱਚ 15 ਦਿਨਾਂ ਦਾ ਬੱਚਿਆਂ ਲਈ ਗੁਰਮਤਿ ਕੈਂਪ ਲਾਇਆ ਗਿਆ। ਇਸ ਵਿੱਚ ਹੈੱਡ ਗ੍ਰੰਥੀ ਭਾਈ ਹਰਪ੍ਰੀਤ ਸਿੰਘ ਅਤੇ ਭਾਈ ਗੁਰਮੀਤ ਸਿੰਘ ਨੇ ਬੱਚਿਆਂ ਨੂੰ ਸਿੱਖ ਧਰਮ ਦੀ ਮੁੱਢਲੀ ਜਾਣਕਾਰੀ, ਸਿੱਖ ਰਹਿਤ ਮਰਿਆਦਾ ਤੇ ਨਿਤਨੇਮ ਬਾਣੀਆਂ ਦੀ ਸੰਥਿਆ ਕਰਵਾਈ। ਗੁਰਮਤਿ ਕੈਂਪ ’ਚ ਸੰਥਿਆ ਲੈਣ ਵਾਲੇ ਬੱਚਿਆਂ ਦਾ ਆਖ਼ਰੀ ਦਿਨ ਇਮਤਿਹਾਨ ਕਰਵਾ ਕੇ ਜੇਤੂਆਂ ਦਾ ਸਨਮਾਨ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਸਪਾਲ ਸਿੰਘ ਕੰਗ ਨੇ ਕਿਹਾ ਕਿ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਇਹ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਆਪਣੇ ਇਤਿਹਾਸ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ ਕਿਉਂਕਿ ਇਤਿਹਾਸ ਭੁੱਲ ਜਾਣ ਵਾਲੀਆਂ ਕੌਮਾਂ ਦੁਨੀਆਂ ਦੇ ਨਕਸ਼ੇ ਤੋਂ ਮਿਟ ਜਾਂਦੀਆਂ ਹਨ। ਸ੍ਰੀ ਕੰਗ ਨੇ ਕਿਹਾ ਕਿ ਅੱਗੇ ਲਈ ਵੀ ਅਜਿਹੇ ਉਪਰਾਲੇ ਕੀਤੇ ਜਾਣਗੇ। ਹਰ ਐਤਵਾਰ ਨੂੰ ਬੱਚਿਆਂ ਦੀ ਗੁਰਮਤਿ ਦੀ ਕਲਾਸ ਲਾਈ ਜਾਵੇਗੀ। ਇਸ ਮੌਕੇ ਰਾਜਿੰਦਰ ਸਿੰਘ, ਜਗਤਾਰ ਸਿੰਘ, ਦਲੀਪ ਸਿੰਘ, ਪਰਮਿੰਦਰ ਸਿੰਘ, ਕੁਲਦੀਪ ਸਿੰਘ, ਸਿਕੰਦਰ ਸਿੰਘ, ਹਰਨੇਕ ਸਿੰਘ, ਗੁਰਮੀਤ ਕੌਰ, ਬਲਵਿੰਦਰ ਕੌਰ, ਕਮਲਜੀਤ ਕੌਰ, ਗੁਰਪ੍ਰੀਤ ਕੌਰ ਆਦਿ ਹਾਜ਼ਰ ਸਨ।