ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰਦੁਆਰਾ ਹਰਨਾਮ ਨਗਰ ਵਿੱਚ ਗੁਰਮਤਿ ਸਮਾਗਮ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਰਨਾਮ ਨਗਰ ਮਾਡਲ ਟਾਊਨ ਵੱਲੋਂ ਗੁਰੂ ਰਾਮਦਾਸ ਗੁਰਮਤਿ ਪ੍ਰਚਾਰ ਸਭਾ ਦੇ ਸਹਿਯੋਗ ਨਾਲ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਭਾਈ...
Advertisement

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਰਨਾਮ ਨਗਰ ਮਾਡਲ ਟਾਊਨ ਵੱਲੋਂ ਗੁਰੂ ਰਾਮਦਾਸ ਗੁਰਮਤਿ ਪ੍ਰਚਾਰ ਸਭਾ ਦੇ ਸਹਿਯੋਗ ਨਾਲ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਭਾਈ ਸਰਬਜੀਤ ਸਿੰਘ ਪਟਨਾ ਸਾਹਿਬ, ਭਾਈ ਸਤਨਾਮ ਸਿੰਘ ਕੋਹਾੜਕਾ ਅਤੇ ਭਾਈ ਸਤਨਾਮ ਸਿੰਘ ਬਾਂਕਾਹਜ਼ੂਰੀ ਰਾਗੀ ਦਰਬਾਰ ਸਾਹਿਬ, ਭਾਈ ਓਮਪ੍ਰੀਤ ਸਿੰਘ ਲੁਧਿਆਣਾ, ਭਾਈ ਇੰਦਰਜੀਤ ਸਿੰਘ ਹਰਨਾਮ ਨਗਰ ਅਤੇ ਗੁਰੂ ਰਾਮਦਾਸ ਸੰਗੀਤ ਅਕੈਡਮੀ ਨੇ ਗੁਰਬਾਣੀ ਕੀਰਤਨ ਕੀਤਾ। ਸਮਾਗਮ ਦੌਰਾਨ ਉਚੇਚੇ ਤੌਰ ’ਤੇ ਮਾਤਾ ਵਿਪਨਪ੍ਰੀਤ ਕੌਰ ਨੇ ਹਾਜ਼ਰੀ ਭਰੀ। ਇਸ ਮੌਕੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਸਲੂਜਾ, ਬਲਦੇਵ ਸਿੰਘ ਚੇਅਰਮੈਨ, ਅਮਰਜੀਤ ਸਿੰਘ ਟੋਨੀ ਮੱਕੜ, ਕੁਲਦੀਪ ਸਿੰਘ ਦੀਪਾ, ਗੁਰਚਰਨ ਸਿੰਘ ਚੰਨ ਅਤੇ ਕੁਲਵਿੰਦਰ ਸਿੰਘ ਲਾਡੀ ਨੇ ਕੀਰਤਨੀ ਜਥਿਆਂ ਅਤੇ ਮਾਤਾ ਵਿਪਨਪ੍ਰੀਤ ਕੌਰ ਦਾ ਸਨਮਾਨ ਕੀਤਾ। ਇਸ ਤੋਂ ਇਲਾਵਾ ਦਿਲਜੰਗ ਸਿੰਘ, ਅਮਰਜੀਤ ਸਿੰਘ ਪਰੂਥੀ, ਜਗਤਾਰ ਸਿੰਘ ਸੋਨੀ, ਮਹਿੰਦਰ ਪਾਲ ਸਿੰਘ ਗਿਲਹੋਤਰਾ, ਭੁਪਿੰਦਰ ਸਿੰਘ ਸਲੂਜਾ, ਰਾਜਿੰਦਰ ਸਿੰਘ ਸਲੂਜਾ, ਸੁਰਿੰਦਰ ਪਾਲ ਸਿੰਘ, ਜਸਬੀਰ ਸਿੰਘ, ਹਰਕਿਸ਼ਨ ਸਿੰਘ ਮੱਕੜ, ਭੁਪਿੰਦਰ ਸਿੰਘ ਛਾਬੜਾ, ਹਰਮਨਦੀਪ ਸਿੰਘ ਗਿਲੋਹਤਰਾ ਅਤੇ ਕਵਲਜੀਤ ਸਿੰਘ ਬੰਗਾ ਨੇ ਗੁਰੂ ਰਾਮਦਾਸ ਪ੍ਰਚਾਰ ਸਭਾ ਦੇ ਪ੍ਰਬੰਧਕਾਂ ਦਾ ਵਿਸ਼ੇਸ ਸਨਮਾਨ ਕਰਦਿਆਂ ਸਮਾਗਮ ਲਈ ਸਹਿਯੋਗ ਦੇਣ ਤੇ ਧੰਨਵਾਦ ਕੀਤਾ। ਇਸ ਮੌਕੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।

Advertisement
Advertisement
Show comments