DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰਾਮਗੜ੍ਹੀਆ ਭਵਨ ’ਚ ਗੁਰਮਤਿ ਸਮਾਗਮ

ਜੋਗਿੰਦਰ ਸਿੰਘ ਓਬਰਾਏਖੰਨਾ, 1 ਜੁਲਾਈ ਅੱਜ ਇਥੋਂ ਦੇ ਰਾਮਗੜ੍ਹੀਆ ਭਵਨ ਭੱਟੀਆਂ ਵਿੱਚ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ ਦੇ ਜਥੇ...

  • fb
  • twitter
  • whatsapp
  • whatsapp
Advertisement

ਜੋਗਿੰਦਰ ਸਿੰਘ ਓਬਰਾਏਖੰਨਾ, 1 ਜੁਲਾਈ

ਅੱਜ ਇਥੋਂ ਦੇ ਰਾਮਗੜ੍ਹੀਆ ਭਵਨ ਭੱਟੀਆਂ ਵਿੱਚ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਹੈਡ ਗ੍ਰੰਥੀ ਭਾਈ ਇੰਦਰਜੀਤ ਸਿੰਘ ਨੇ ਕਥਾ ਵਖਿਆਣ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨਾਂ ਵੱਲੋਂ ਪਾਏ ਪੂਰਨਿਆਂ ਤੇ ਚੱਲਣ ਲਈ ਪ੍ਰੇਰਿਆ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਸ਼ੇ ਤਿਆਗ ਕੇ ਆਪਣੇ ਇਤਿਹਾਸ ਨੂੰ ਸੰਭਾਲਣ ਲਈ ਉਤਸ਼ਾਹਿਤ ਕੀਤਾ। ਸਭਾ ਦੇ ਚੇਅਰਮੈਨ ਪੁਸ਼ਕਰਰਾਜ ਸਿੰਘ ਰੂਪਰਾਏ ਅਤੇ ਭੁਪਿੰਦਰ ਸਿੰਘ ਸੌਂਦ ਨੇ ਦੱਸਿਆ ਕਿ ਜਿੱਥੇ ਰਾਮਗੜ੍ਹੀਆ ਸਭਾ ਵੱਲੋਂ ਸਮੇਂ ਸਮੇਂ ਤੇ ਸਮਾਜ ਸੇਵੀ ਕਾਰਜਾਂ ਲਈ ਸਨਮਾਨਿਤ ਕੀਤਾ ਜਾਂਦਾ ਹੈ, ਉੱਥੇ ਹੀ ਹਰ ਵਰਗ ਦੇ ਲੋਕਾਂ ਦੀ ਸਹੂਲਤ ਲਈ ਭਵਨ ਸਥਿਤ ਕਮਿਊਨਿਟੀ ਸੈਂਟਰ ਵਿਚ ਕਾਰਜ ਹੁੰਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਭਵਨ ਸਥਿਤ ਨਵੇਂ ਬਣ ਰਹੇ ਕਮਿਊਨਿਟੀ ਹਾਲ ਦਾ ਨਿਰਮਾਣ ਕਾਰਜ ਜਾਰੀ ਹੈ, ਜਿਸ ਵਿਚ ਕੋਈ ਵੀ ਵਿਅਕਤੀ ਆਪਣਾ ਬਣਦਾ ਯੋਗਦਾਨ ਪਾ ਸਕਦਾ ਹੈ। ਇਸ ਮੌਕੇ ਪਰਮਜੀਤ ਸਿੰਘ ਘਟੌੜਾ ਅਤੇ ਮਨਜੀਤ ਸਿੰਘ ਘਟੌੜਾ ਦੇ ਪਰਿਵਾਰ ਵੱਲੋਂ ਆਪਣੇ ਪਿਤਾ ਸੰਤੋਖ ਸਿੰਘ ਦੀ ਯਾਦ ਵਿਚ ਭਵਨ ਨੂੰ ਇਕ ਲੱਖ ਇਕ ਹਜ਼ਾਰ ਰੁਪਏ ਭੇਟ ਕਰਨ ਲਈ ਸਭਾ ਦੇ ਮੈਬਰਾਂ ਨੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ।

Advertisement

Advertisement

Advertisement
×